ਪੜਚੋਲ ਕਰੋ

ਬਿਨਾਂ ਸੱਦਿਆਂ ਵਿਆਹ 'ਚ ਵੜ ਕੇ ਪਾਉਣ ਲੱਗਿਆ ਭੰਗੜਾ, ਰੋਕਿਆ ਤਾਂ ਕਾਰ ਚਾੜ੍ਹ ਕੇ ਮਾਰ'ਤਾ ਵਿਅਕਤੀ, ਜਾਣੋ ਪੂਰਾ ਮਾਮਲਾ

Jalandhar News: ਜਲੰਧਰ 'ਚ ਇਕ ਵਿਆਹ 'ਚ ਬਿਨਾਂ ਸੱਦੇ ਮਹਿਮਾਨਾਂ ਨੇ ਆਪਣੀ ਕਾਰ ਇਕ ਵਿਅਕਤੀ 'ਤੇ ਚੜ੍ਹਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਜਲੰਧਰ ਦੇ ਬੁਲੰਦਪੁਰ ਰੋਡ 'ਤੇ ਸਥਿਤ ਪਰਸ਼ੂਰਾਮ ਨਗਰ ਦੀ ਹੈ।

Jalandhar News: ਜਲੰਧਰ 'ਚ ਇਕ ਵਿਆਹ 'ਚ ਬਿਨਾਂ ਸੱਦੇ ਮਹਿਮਾਨਾਂ ਨੇ ਆਪਣੀ ਕਾਰ ਇਕ ਵਿਅਕਤੀ 'ਤੇ ਚੜ੍ਹਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਜਲੰਧਰ ਦੇ ਬੁਲੰਦਪੁਰ ਰੋਡ 'ਤੇ ਸਥਿਤ ਪਰਸ਼ੂਰਾਮ ਨਗਰ ਦੀ ਹੈ। ਇਹ ਘਟਨਾ ਬੀਤੀ ਰਾਤ ਵਿਆਹ ਸਮਾਗਮ ਦੌਰਾਨ ਵਾਪਰੀ। ਮ੍ਰਿਤਕ ਦਾ ਕਸੂਰ ਇੰਨਾ ਸੀ ਕਿ ਸ਼ਰਾਬ ਦੇ ਨਸ਼ੇ 'ਚ ਨੱਚਦਿਆਂ ਹੋਇਆਂ ਉਸ ਨੇ ਵਿਆਹ 'ਚ ਬਿਨਾਂ ਸੱਦੇ ਤੋਂ ਆਏ ਮਹਿਮਾਨ ਨੂੰ ਪੁੱਛਿਆ ਸੀ ਕਿ ਉਹ ਕਿੱਥੋਂ ਆਇਆ ਹੈ। ਇਸੇ ਦੌਰਾਨ ਮੁਲਜ਼ਮ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੋਸ਼ੀ ਸ਼ਰਾਬ ਦੇ ਨਸ਼ੇ 'ਚ ਡਾਂਸ ਕਰਨ ਆਇਆ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਦੇਰ ਰਾਤ ਵਾਪਰੀ। ਪੀੜਤ ਦੀ ਮੰਗਲਵਾਰ ਨੂੰ ਮੌਤ ਹੋ ਗਈ। ਪਰਸ਼ੂਰਾਮ ਨਗਰ ਦੇ ਰਹਿਣ ਵਾਲੇ 43 ਸਾਲਾ ਅਮਰ ਦੀ ਰਿਸ਼ਤੇਦਾਰੀ ਵਿੱਚ ਵਿਆਹ ਨੂੰ ਲੈਕੇ ਵਿਆਹ ਦਾ ਪ੍ਰੋਗਰਾਮ ਚੱਲ ਰਿਹਾ ਸੀ। ਡੀਜੇ 'ਤੇ ਸਾਰੇ ਰਿਸ਼ਤੇਦਾਰ ਨੱਚ ਰਹੇ ਸਨ। ਇਸ ਦੌਰਾਨ ਰਾਤ ਕਰੀਬ 11 ਵਜੇ ਗੁਆਂਢ 'ਚ ਰਹਿਣ ਵਾਲਾ ਮੋਹਨ ਨਾਂ ਦਾ ਵਿਅਕਤੀ ਸ਼ਰਾਬ ਦੇ ਨਸ਼ੇ 'ਚ ਨੱਚਣ ਲਈ ਪਹੁੰਚਿਆ। ਨੱਚਦੇ ਹੋਏ ਦੋਸ਼ੀ ਨੇ ਮੌਕੇ 'ਤੇ ਹੀ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਅਮਰ ਨੇ ਪੀੜਤ ਨੂੰ ਉਥੋਂ ਜਾਣ ਲਈ ਕਿਹਾ। ਜਦੋਂ ਉਹ ਨਾ ਗਿਆ ਤਾਂ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਮੋਹਨ ਨੇ ਜਾਣ ਵੇਲੇ ਅਮਰ ਨੂੰ ਧਮਕੀ ਦਿੱਤੀ ਅਤੇ ਉਹ ਉਥੋਂ ਚਲਾ ਗਿਆ। ਕੁਝ ਸਮੇਂ ਬਾਅਦ ਦੋਸ਼ੀ ਮੋਹਨ ਫਿਰ ਪੰਡਾਲ ਵਿਚ ਆ ਗਿਆ ਅਤੇ ਅਮਰ ਅਤੇ ਹੋਰ ਰਿਸ਼ਤੇਦਾਰਾਂ ਦੀ ਕੁੱਟਮਾਰ ਅਤੇ ਗਾਲਾਂ ਕੱਢਣ ਲੱਗ ਪਿਆ। ਜਦੋਂ ਵਿਆਹ 'ਚ ਆਏ ਰਿਸ਼ਤੇਦਾਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਮੋਹਨ ਅਤੇ ਰਾਜਵੀਰ ਵਾਸੀ ਪਰਸ਼ੂਰਾਮ ਨਗਰ, ਗਗਨ ਗੱਗੀ ਅਤੇ ਕੁਝ ਅਣਪਛਾਤੇ ਨੌਜਵਾਨ ਆਪਣੀ ਸਵਿਫਟ ਕਾਰ 'ਚ ਬੈਠ ਗਏ ਅਤੇ ਭੀੜ 'ਚ ਕਾਰ ਬੜੀ ਤੇਜ਼ੀ ਨਾਲ ਭਜਾ ਦਿੱਤੀ।

ਇਸ ਦੌਰਾਨ ਮੁਲਜ਼ਮਾਂ ਨੇ ਜਾਣਬੁੱਝ ਕੇ ਅਮਰ 'ਤੇ ਆਪਣੀ ਕਾਰ ਚੜ੍ਹਾ ਦਿੱਤੀ, ਉਹ ਉਸ ਨੂੰ ਕੁਚਲ ਕੇ ਫਰਾਰ ਹੋ ਗਿਆ। ਦੇਰ ਰਾਤ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਪੀੜਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ-8 ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮੋਹਨ, ਗਗਨ ਉਰਫ਼ ਗੱਗੀ, ਰਾਜਵੀਰ ਸਿੰਘ ਸਮੇਤ ਅੱਧੇ ਦਰਜਨ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget