Punjab News: ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਜਲੰਧਰ ਦੇ ਦੇਹਾਤ ਥਾਣਾ ਗੁਰਾਇਆ 'ਚ ਇਕ ਦੋਸ਼ੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਾਸੀ ਪੱਦੀ ਖਾਲਸਾ ਪਿੰਡ ਗੁਰਾਇਆ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਗੁਰੂਆਂ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਕੀਤੀ ਵਰਤੋਂ
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਡਾ: ਅੰਬੇਡਕਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਗੁਰਾਇਆ ਦੇ ਪਿੰਡ ਮੁਸੰਦਪੁਰ ਬੜਾ ਦਾ ਰਹਿਣ ਵਾਲੇ ਹਨ ਅਤੇ ਰਵਿਦਾਸ ਬਰਾਦਰੀ ਨਾਲ ਸਬੰਧਿਤ ਹਨ। ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਦੇ ਵਟਸਐਪ 'ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ। ਜਿਸ ਵਿੱਚ ਉਕਤ ਵਿਅਕਤੀ ਰਵਿਦਾਸ ਸਮਾਜ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਿਹਾ ਸੀ। ਜਿਸ ਕਾਰਨ ਸਮੁੱਚੇ ਸਮਾਜ ਨੂੰ ਕਾਫੀ ਠੇਸ ਪਹੁੰਚੀ।
ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇੱਥੇ ਹੀ ਨਹੀਂ ਰੁਕਿਆ। ਉਸ ਨੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਦੋਸ਼ੀ ਨੇ ਲਾਈਵ 'ਚ ਕਿਹਾ- ਅਸੀਂ ਇਕ ਨੂੰ ਮਾਰਿਆ ਹੈ ਅਤੇ ਦੂਜੇ ਦੀ ਵੀ ਵਾਰੀ ਹੈ। ਕੁਮਾਰ ਨੇ ਅੱਗੇ ਕਿਹਾ- ਦੋਸ਼ੀਆਂ ਦੇ ਇਨ੍ਹਾਂ ਸ਼ਬਦਾਂ ਨਾਲ ਸਮਾਜ ਨੂੰ ਠੇਸ ਪਹੁੰਚੀ ਹੈ। ਇਸ ਸਬੰਧੀ ਰਵਿਦਾਸ ਸਮਾਜ ਨੇ ਗੁਰਾਇਆ ਥਾਣੇ ਪਹੁੰਚ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਦੇਰ ਰਾਤ ਗੁਰਾਇਆ ਥਾਣੇ ਵਿੱਚ ਮਾਮਲੇ ਦੀ ਐਫਆਈਆਰ ਦਰਜ ਕੀਤੀ ਗਈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।