Jalandhar News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਭਵਿੱਖਬਾਣੀ ਤੇ ਚਿਤਾਵਨੀ ਜਾਰੀ ਕੀਤੀ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ ਸੀ। ਇਸ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ। 



ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹ ਸਿਰਫ਼ ਕੁਦਰਤ ਦੀ ਮਾਰ ਨਹੀਂ ਹਨ, ਸਗੋਂ ਇਹ ਆਫ਼ਤ ਮਨੁੱਖ ਵੱਲੋਂ ਵੀ ਸਿਰਜੀ ਗਈ ਵੀ ਹੈ। ਉਨ੍ਹਾਂ ਕਿਹਾ ਕਿ ਇਸ ਤਬਾਹੀ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਸਨੀਕਾਂ ਸਾਹਮਣੇ ਜਵਾਬਦੇਹ ਹਨ। ਜਾਖੜ ਨੇ ਕਿਹਾ ਕਿ ਭਗਵੰਤ ਮਾਨ ਨੂੰ ਚਿੱਕੜ ਵਿੱਚ ਵੜ ਕੇ ਤਸਵੀਰਾਂ ਖਿਚਵਾਉਣ ਦੀ ਥਾਂ ਮੁੱਖ ਮੰਤਰੀ ਵਾਂਗ ਵਿਹਾਰ ਕਰਨਾ ਚਾਹੀਦਾ ਹੈ।



ਸੁਨੀਲ ਜਾਖੜ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਮੌਸਮ ਵਿਭਾਗ ਵੱਲੋਂ 4 ਤੇ 6 ਜੁਲਾਈ ਨੂੰ ਭਵਿੱਖਬਾਣੀ ਤੇ ਚਿਤਾਵਨੀਆਂ ਜਾਰੀ ਕੀਤੀਆਂ ਸਨ ਕਿ ਆਫਤ ਆਉਣ ਵਾਲੀ ਹੈ, ਪਰ 9 ਜੁਲਾਈ ਤੱਕ ਵੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਚਕੂਲਾ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਸਨ। 


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਭ ਤੋਂ ਪਹਿਲਾਂ ਪੰਜਾਬ ਦੇ ਮਾਮਲਿਆਂ ਨੂੰ ਮੁਖਾਤਬ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਪੰਜਾਬ ਦੇ ਮੁੱਖ ਸਕੱਤਰ ਨੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ, ਜਦਕਿ ਸਥਿਤੀ ਇਸ ਤੋਂ ਪਹਿਲਾਂ ਹੀ ਕਾਫ਼ੀ ਵਿਗੜ ਚੁੱਕੀ ਸੀ। ਜਾਖੜ ਨੇ ਕਿਹਾ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ’ਚੋਂ ਗਾਰ ਕੱਢਣ ਬਾਰੇ ਕਈ ਵਾਰ ਕਿਹਾ ਸੀ, ਪਰ ਪੰਜਾਬ ਸਰਕਾਰ ਨੇ ਇਸ ’ਤੇ ਵੀ ਅਮਲ ਨਹੀਂ ਕੀਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।