ਪੜਚੋਲ ਕਰੋ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਦਿੱਤਾ ਜਾ ਰਿਹਾ ਉਚੇਚਾ ਧਿਆਨ : ਬਲਕਾਰ ਸਿੰਘ

Jalandhar News : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕ

Jalandhar News : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ ਕਮਿਊਂਨਿਟੀ ਹਾਲ, ਪਿੰਡ ਗਿੱਲ ਵਿੱਚ 6 ਲੱਖ ਰੁਪਏ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ ਪਿੰਡ ਨਾਹਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਪੰਚਾਇਤ ਘਰ ਸ਼ਾਮਿਲ ਹੈ।

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਤੇ ਮਹੱਤਵਪੂਰਨ ਅਸਰ ਛੱਡਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਲੋਕਾਂ ਲਈ ਸਿੱਧੇ ਤੌਰ ’ਤੇ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਿਕਾਸ ਕਾਰਜਾਂ ਸਬੰਧੀ ਤਜਵੀਜਾਂ ਭੇਜੀਆਂ ਜਾਣ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਜਿਵੇਂ 600 ਮੁਫ਼ਤ ਬਿਜਲੀ ਯੂਨਿਟ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵਲੋਂ ਲਏ ਗਏ ਅਨੇਕਾਂ ਫੈਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget