Jalandhar News: ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਆਪਣੀ ਗੱਡੀ ਰੁਕਵਾ ਕੇ ਕਿਸਾਨਾਂ ਵੱਲੋਂ ਝੋਨੇ ਵੀ ਪਰਾਲੀ ਨੂੰ ਲੱਗੀ ਅੱਗ ਆਪ ਬੁਝਾਈ। ਵਿਧਾਇਕ ਆਪਣੇ ਕਾਫ਼ਲੇ ਸਮੇਤ ਹਲਕੇ ਦੇ ਪਿੰਡ ਘੋੜਾਬਾਹੀ ਕੋਲੋਂ ਲੰਘ ਰਹੇ ਸਨ ਤੇ ਉਨ੍ਹਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਲੱਗੀ ਹੋਈ ਅੱਗ ਵੇਖੀ ਤਾਂ ਗੱਡੀ ਵਿਚੋਂ ਉਤਰ ਕੇ ਆਪ ਅੱਗ ਬੁਝਾਉਣ ਲਈ ਨੇੜਲੀ ਖਾਲ ਵਿੱਚੋਂ ਪਾਣੀ ਪਾਉਣ ਲੱਗ ਪਏ। 


ਇਸ ਤਰ੍ਹਾਂ ਵਿਧਾਇਕ ਵੱਲੋਂ ਅੱਗ ਬੁਝਾਉਂਦਿਆਂ ਦੇਖ ਆਸਪਾਸ ਦੇ ਕਿਸਾਨ ਇਕੱਠੇ ਹੋ ਗਏ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਣ ਨੂੰ ਹੋਰ ਵਧੇਰੇ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ ਤੇ ਪਰਾਲੀ ਨੂੰ ਅੱਗ ਲਾਉਣ ਨਾਲ ਖੇਤਾਂ ਦੇ ਨੇੜਲੀ ਹਰੀ ਬਨਸਪਤੀ ਸੜ ਜਾਂਦੀ ਹੈ। 


ਉਨ੍ਹਾਂ ਕਿਹਾ ਕਿ ਅੱਗ ਦੀ ਤਪਸ਼ ਨਾਲ ਖੇਤੀ ਲਈ ਲਾਹੇਵੰਦ ਮਿੱਤਰ ਕੀੜੇ ਵੀ ਸੜ ਜਾਂਦੇ ਹਨ ਤੇ ਜ਼ਮੀਨ ਸਖ਼ਤ ਹੋਣ ਨਾਲ ਉਪਜਾਊ ਸ਼ਕਤੀ ਘਟਣ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖੇਤਾਂ ਵਿੱਚ ਬਚੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਖਪਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਮਸ਼ੀਨਾਂ ਕਿਰਾਏ ’ਤੇ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


Ludhiana News: ਸਾਰੇ ਸੂਬਿਆਂ 'ਚ ਐਨਆਈਏ ਦੇ ਦਫ਼ਤਰ ਖੋਲ੍ਹਣ ਤੇ ਦੇਸ਼ 'ਚ ਸਾਰੀ ਪੁਲਿਸ ਦੀ ਇੱਕੋ ਜਿਹੀ ਵਰਦੀ ਮੋਦੀ ਸਰਕਾਰ ਦਾ ਫਾਸ਼ੀਵਾਦ ਵੱਲ ਅਗਲਾ ਕਦਮ ਕਰਾਰ


Ludhiana News: ਝੋਨੇ ਦੀ ਕਿਸਮ ਪੀਆਰ 126 ਤੋੜਦੀ ਝਾੜ ਦੇ ਰਿਕਾਰਡ, ਯੂਨੀਵਰਸਿਟੀ ਨੇ ਦਿੱਤੀ ਹੁਣੇ ਬੀਜ ਦਾ ਪ੍ਰਬੰਧ ਕਰਨ ਦੀ ਸਲਾਹ 



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ