CM Bhagwant Mann Vs MLA Pargat Singh: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਭਤੀਜੇ ’ਤੇ ਕ੍ਰਿਕਟ ਖਿਡਾਰੀ  ਜਸਇੰਦਰ ਸਿੰਘ ਨੂੰ ਨੌਕਰੀ ਬਦਲੇ 2 ਕਰੋੜ ਰੁਪਏ ਮੰਗਣ ਦੇ ਇਲਜਾਮ ਲਾਏ ਗਏ ਸਨ। ਜਿਸ 'ਤੇ ਹੁਣ ਮੁੜ ਸਿਆਸਤ ਗਰਮਾ ਗਈ ਹੈ। 



ਕਿਉਂਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ  ਉਲੰਪਿਕ ਦੇ 11 ਜੇਤੂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੰਦੇ ਹੋਏ ਕਲਾਸ ਵਨ ਅਫ਼ਸਰਾਂ ਵੱਜੋਂ ਨਿਯੁਕਤੀ ਪੱਤਰ ਵੰਡੇ ਸਨ। ਇਸ 'ਤੇ ਹੁਣ ਕਾਂਗਰਸ ਨੇ ਸਵਾਲ ਖੜ੍ਹੇ ਕੀਤੇ ਹਨ। ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕੀ ਭਗਵੰਤ ਮਾਨ ਵੀ ਹੁਣ 2 ਕਰੋੜ ਰੁਪਏ ਦਾ ਇੰਤਜ਼ਾਰ ਕਰ ਰਹੇ ਹਨ। 



ਪਰਗਟ ਸਿੰਘ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਖਿਡਾਰੀ ਜਸਇੰਦਰ ਸਿੰਘ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਬੀਤੇ ਦਿਨੀ ਖਿਡਾਰੀਆਂ ਨੂੰ ਨੌਕਰੀਆਂ ਵੰਡੀਆਂ ਗਈਆਂ ਪਰ ਇਸ ਖਿਡਾਰੀ ਨੂੰ ਜੌਬ ਨਹੀਂ ਦਿੱਤੀ ਗਈ। ਇਸ ਸਿਰਫ਼ ਇੱਕ ਸਿਆਸੀ ਡਰਾਮਾ ਰਚਿਆ ਗਿਆ ਸੀ। ਸਿਆਸਤ ਖੇਡ ਲਈ ਅਜਿਹਾ ਇਲਜ਼ਾਮ ਲਾਇਆ ਸੀ। 



ਦਰਅਸਲ ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ ਕਿ - ਮੁੱਖ ਮੰਤਰੀ ਭਗਵੰਤ ਮਾਨ  ਨੂੰ ਯਾਦ ਕਰਵਾ ਰਿਹਾ ਹਾਂ ਕਿ ਜਿਸ ਖਿਡਾਰੀ ਨੂੰ ਤੁਸੀਂ ਆਪਣੀ ਸਿਆਸਤ ਲਈ ਵਰਤਿਆ ਸੀ, ਨੌਕਰੀ ਦੇਣ ਦਾ ਸਿਆਸੀ ਡਰਾਮਾ ਕੀਤਾ ਸੀ, ਓਹ ਅੱਜ ਵੀ ਤੁਹਾਡੀ ਨੌਕਰੀ ਦਾ ਇੰਤਜ਼ਾਰ ਕਰ ਰਿਹਾ ਹੈ! ਕੀ ਹੁਣ ਤੁਸੀਂ 2 ਕਰੋੜ ਦਾ ਇੰਤਜ਼ਾਰ ਕਰ ਰਹੇ ਹੋ? 




 


ਮੁੱਖ ਮੰਤਰੀ ਭਗਵੰਤ ਮਾਨ ਨੇ ਉਲੰਪਿਕ ਦੇ 11 ਜੇਤੂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੰਦੇ ਹੋਏ ਕਲਾਸ ਵਨ ਅਫ਼ਸਰਾਂ ਵੱਜੋਂ ਨਿਯੁਕਤੀ ਪੱਤਰ ਦਿੱਤੇ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ 2021 'ਚ ਟੋਕੀਓ ਉਲੰਪਿਕ ਖੇਡਾਂ 'ਚ ਜੇਤੂ ਹਾਕੀ ਟੀਮ ਦੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। 


ਇਹਨਾਂ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੂੰ ਡੀ.ਐਸ.ਪੀ. ਜਦਕਿ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial