Punjab News: ਹੁਣ ਪੰਜਾਬ ਦੇ ਇਸ ਵਿਧਾਇਕ ਦੀ ਤਬੀਅਤ ਹੋਈ ਖਰਾਬ, ਇਸ ਹਸਪਤਾਲ ਕੀਤਾ ਰੈਫਰ
ਜਲੰਧਰ ਤੋਂ ਵਿਧਾਇਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਨੂੰ ਛਾਤੀ ਵਿੱਚ ਦਰਦ ਹੋਣ ਕਾਰਨ ਅੰਮ੍ਰਿਤਸਰ ਮੈਡਿਕਲ ਕਾਲਜ ਵਿੱਚ ਰੈਫਰ ਕੀਤਾ ਗਿਆ ਹੈ।

Punjab News: ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਨੂੰ ਛਾਤੀ ਵਿੱਚ ਦਰਦ ਹੋਣ ਕਾਰਨ ਅੰਮ੍ਰਿਤਸਰ ਮੈਡਿਕਲ ਕਾਲਜ ਵਿੱਚ ਰੈਫਰ ਕੀਤਾ ਗਿਆ ਹੈ। ਦਰਅਸਲ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਜਲੰਧਰ ਦੇ ਸਿਵਲ ਹਸਪਤਾਲ ਉਨ੍ਹਾਂ ਨੂੰ ਚੈਕਅਪ ਲਈ ਲਿਜਾਇਆ ਗਿਆ, ਪਰ ਉੱਥੇ ਹਾਰਟ ਰੋਗ ਵਿਸ਼ੇਸ਼ਗਿਆ ਨਾ ਹੋਣ ਦੇ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਰਮਨ ਅਰੋੜਾ, ਜੋ ਕਿ ਇੱਕ ਹੋਰ ਜਬਰਵਸੂਲੀ ਨਾਲ ਜੁੜੇ ਕੇਸ ਦੇ ਚਲਦੇ ਰਿਮਾਂਡ 'ਤੇ ਹਨ, ਅਦਾਲਤ ਨੇ ਅੱਜ ਵੀ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਵਧਾਇਆ ਹੈ। ਪਰ ਹੁਣ ਖ਼ਬਰ ਆ ਰਹੀ ਹੈ ਕਿ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਸ਼ਿਫਟ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਰਮਨ ਅਰੋੜਾ ਨੂੰ ਦਿਲ ਦੀ ਬਿਮਾਰੀ ਕਾਰਨ ਜਲੰਧਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਪਰ ਉੱਥੇ ਹ੍ਰਿਦੇ ਰੋਗ ਵਿਦਵਾਨ ਡਾਕਟਰ ਨਾ ਹੋਣ ਕਰਕੇ ਹੁਣ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਘੰਟਿਆਂ ਤੋਂ ਵਿਧਾਇਕ ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਦਾਖਲ ਸਨ, ਪਰ ਡਾਕਟਰ ਨਾ ਹੋਣ ਕਾਰਨ ਉਨ੍ਹਾਂ ਦਾ ਇਲਾਜ ਨਹੀਂ ਹੋ ਸਕਿਆ।
ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਰੈਫਰ ਕੀਤਾ ਗਿਆ
ਇਸੇ ਦਰਮਿਆਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਧਾਇਕ ਆਪਣੀ ਤਬੀਅਤ ਠੀਕ ਨਾ ਹੋਣ ਦੀ ਸ਼ਿਕਾਇਤ ਕਰ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਹੈਲਥ ਚੈਕਅਪ ਕੀਤਾ। ਫਿਲਹਾਲ ਡਾਕਟਰਾਂ ਵੱਲੋਂ ਕੋਈ ਵੀ ਬਿਮਾਰੀ ਸਪੱਸ਼ਟ ਨਹੀਂ ਕੀਤੀ ਗਈ। ਕੁਝ ਟੈਸਟ ਲਿਖੇ ਗਏ ਹਨ ਜੋ ਵਿਧਾਇਕ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਰੈਫਰ ਕੀਤਾ ਗਿਆ ਹੈ। ਟੈਸਟ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਭੇਜਿਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















