Phillaur MLA Vikramjit Resigns: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਵ੍ਹਿਪ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਕਰਮ ਚੌਧਰੀ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਭੇਜਿਆ ਹੈ। 


ਇਸ ਤੋਂ ਇਲਾਵਾ ਵਿਕਰਮ ਚੌਧਰੀ ਵੱਲੋਂ ਕਾਂਗਰਸ ਛੱਡਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਵਿਕਰਮਜੀਤ ਚੌਧਰੀ ਕਿਸੇ ਹੋਰ ਪਾਰਟੀ ਵਿੱਚ ਸ਼ਮਾਲ ਹੋ ਸਕਦੇ ਹਨ। ਫਿਲਹਾਲ ਉਨ੍ਹਾਂ ਨੇ  ਵ੍ਹਿਪ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 


ਦਰਅਸਲ ਜਲੰਧਰ ਲੋਕ ਸਭਾ ਸੀਟ ਦੀ ਦਾਅਵੇਦਾਰੀ ਨੂੰ ਲੈ ਕੇ ਇਸ ਸਾਰੇ ਕਲੇਸ਼ ਦੇਖਣ ਨੂੰ ਮਿਲਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਹਲਕੇ ਤੋਂ ਲੋਕ ਸਭਾ ਦੀ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ। ਜਦਕਿ ਚੌਧਰੀ ਪਰਿਵਾਰ ਇਸ ਦੀ ਖਿਲਾਫ਼ਤ ਕਰ ਰਿਹਾ ਹੈ। ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਤਨੀ ਕਰਮਜੀਤ ਕੌਰ ਚੌਧਰੀ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। 


ਇਸ ਰੇਸ ਵਿੱਚ ਸਭ ਤੋਂ ਅੱਗੇ ਚਰਨਜੀਤ ਸਿੰਘ ਚੰਨੀ ਚੱਲ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿੱਚ ਚਰਨਜੀਤ ਸਿੰਘ ਚੰਨੀ ਨੇ ਕੋਠੀ ਵੀ ਕਿਰਾਏ 'ਤੇ ਲੈ ਲਈ ਹੈ ਤੇ ਆਪਣੀ ਰਿਹਾਇਸ਼ ਵੀ ਜਲੰਧਰ ਵਿੱਚ ਕਰ ਲਈ ਹੈ। ਦੂਜੇ ਪਾਸੇ ਵਿਕਰਮ ਚੌਧਰੀ ਦੀ ਨਾਰਾਜ਼ਗੀ ਸਾਫ਼ ਜ਼ਾਹਰ ਕਰਦੀ ਹੈ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ।


ਹਾਲੇ ਤੱਕ ਜਲੰਧਰ ਸੀਟ ਨੂੰ ਲੈ ਕੇ ਕਾਂਗਰਸ ਨੇ ਤਸਵੀਰ ਸਾਫ਼ ਨਹੀਂ ਕੀਤੀ ਪਰ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਚੰਨੀ ਇਸ ਰੇਸ ਵਿੱਚ ਸਭ ਤੋਂ ਅੱਗੇ ਹਨ। ਅੱਜ ਕਾਂਗਰਸ ਹਾਈਕਮਾਨ ਪੰਜਾਬ ਵਿੱਚ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਵੀ ਕਰ ਸਕਦੀ ਹੈ। 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।