Crime News: ਜਲੰਧਰ ਦੀ ਗੁਰਾਇਆ ਪੁਲਿਸ ਨੇ ਕੈਨੇਡਾ ਲਜਾਣ ਦੇ ਨਾਂਅ 'ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬੀਹਾਲਾ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਗੁਰਾਇਆ ਥਾਣੇ ਵਿੱਚ ਆਈਪੀਸੀ ਦੀ ਧਾਰਾ 420, 380, 386, 465, 468, 471 ਅਤੇ 376 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਲੜਕੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ ਸ਼ਾਦੀ ਡਾਟ ਕਾਮ 'ਤੇ ਆਪਣੀ ਪ੍ਰੋਫਾਈਲ ਬਣਾਈ ਸੀ। ਉਸ ਨੇ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਦੀਆਂ ਕੁੜੀਆਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਹੈ।
ਪੁਲਿਸ ਨੇ ਗੁਰਾਇਆ ਦੀ ਇੱਕ ਲੜਕੀ ਨਾਲ 1.50 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਸੰਮਨ ਵੀ ਜਾਰੀ ਕੀਤੇ ਹਨ ਪਰ ਉਸ ਨੇ ਹਿੱਸਾ ਨਹੀਂ ਲਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਵੀ ਲਿਆ ਹੈ। ਪੁਲਿਸ ਨੇ ਰਿਮਾਂਡ ਦੌਰਾਨ ਉਕਤ ਖ਼ੁਲਾਸਾ ਕਰਦਿਆਂ ਦੱਸਿਆ ਕਿ ਉਕਤ ਮੁਲਜ਼ਮ 40 ਤੋਂ ਵੱਧ ਅਜਿਹੀਆਂ ਲੜਕੀਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ |
ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਕੱਲੇ ਗੁਰਾਇਆ ਦੀਆਂ 5 ਦੇ ਕਰੀਬ ਲੜਕੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨਾਲ ਮੁਲਜ਼ਮਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਸਦੇ ਪਿਤਾ ਬਰਨਾਲਾ ਵਿੱਚ ਪਿੰਡ ਦੇ ਅੰਦਰ ਇੱਕ ਛੋਟੀ ਜਿਹੀ ਦੁਕਾਨ ਚਲਾਉਂਦੇ ਹਨ।
ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ, ਇੱਕ ਫ਼ੋਨ ਅਤੇ ਇੱਕ ਪਾਸਪੋਰਟ ਬਰਾਮਦ ਕੀਤਾ ਹੈ। ਜਲਦੀ ਹੀ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।