Jalandhar News: ਜਨਮਭੂਮੀ ਐਕਸਪ੍ਰੈੱਸ ਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਨੂੰ ਸੁਲਤਾਨਪੁਰ ਲੋਧੀ 'ਚ ਲੱਗੇਗੀ ਬ੍ਰੇਕ
Jalandhar News: ਜਨਮਭੂਮੀ ਐਕਸਪ੍ਰੈੱਸ ਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਸੁਲਤਾਨਪੁਰ ਲੋਧੀ ਵਿੱਚ ਰੋਕਿਆ ਜਾਏਗਾ। ਇਹ ਮੁੱਦਾ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਉਠਾਇਆ ਹੈ।
Jalandhar News: ਜਨਮਭੂਮੀ ਐਕਸਪ੍ਰੈੱਸ ਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਸੁਲਤਾਨਪੁਰ ਲੋਧੀ ਵਿੱਚ ਰੋਕਿਆ ਜਾਏਗਾ। ਇਹ ਮੁੱਦਾ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਉਠਾਇਆ ਹੈ। ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਤੇ ਦੋਵਾਂ ਗੱਡੀਆਂ ਦਾ ਸੁਲਤਾਨਪੁਰ ਲੋਧੀ ਵਿਖੇ ਰੁਕਣਾ ਯਕੀਨੀ ਬਣਾਇਆ ਜਾਵੇਗਾ।
ਦਰਅਸਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਤ ਕਰਕੇ ਸੁਲਤਾਨਪੁਰ ਲੋਧੀ ਵਿੱਚ ਜਨਮਭੂਮੀ ਐਕਸਪ੍ਰੈੱਸ ਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਰੋਕੇ ਜਾਣ ਲਈ ਮੰਗ ਪੱਤਰ ਦਿੱਤਾ। ਇਸ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਰੇਲ ਮੰਤਰੀ ਸ੍ਰੀ ਵੈਸ਼ਨਵ ਨੂੰ ਸੁਲਤਾਨਪੁਰ ਲੋਧੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੰਗਤ ਦੀ ਪੁਰਜ਼ੋਰ ਮੰਗ ਹੈ ਕਿ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਨੰਬਰ 19107/19108 ਜਨਮ ਭੂਮੀ ਐਕਸਪ੍ਰੈੱਸ ਅਤੇ ਗੱਡੀ ਨੰਬਰ 19415/19416 ਮਾਤਾ ਵੈਸ਼ਨੋਦੇਵੀ ਐਕਸਪ੍ਰੈੱਸ ਦਾ ਰੁਕਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਨਗਰੀ ਵਿੱਚ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਜੇ ਰੇਲਵੇ ਵਿਭਾਗ ਇਸ ਮੰਗ ਨੂੰ ਮੰਨ ਲੈਂਦਾ ਹਾਂ ਤਾਂ ਦੋਵਾਂ ਰੇਲ ਗੱਡੀਆਂ ਦੇ ਇੱਥੇ 2 ਮਿੰਟ ਲਈ ਰੁਕਣ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਕਾਰੋਬਾਰੀਆਂ ਦੇ ਵਪਾਰ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਭਾਰਤ ਸਰਕਾਰ ਨੇ ਸਮਾਰਟ ਸਿਟੀ ਵੀ ਐਲਾਨਿਆ ਹੋਇਆ ਹੈ।