(Source: ECI/ABP News)
JALANDHAR ਦੇ ਨਵੇਂ ਚੁਣੇ MP ਨੇ ਖੇਡ ਮੰਤਰੀ ਅੱਗੇ ਰੱਖੀ ਆਹ ਮੰਗ, ਕੇਜਰੀਵਾਲ ਨੇ ਵੀ ਚੋਣਾਂ ਦੌਰਾਨ ਕੀਤਾ ਸੀ ਵਾਅਦਾ
MP Sushil Kumar Rinku : ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੁ ਕਰਵਾਉਂਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੀ ਦਿਸ਼ਾ...
![JALANDHAR ਦੇ ਨਵੇਂ ਚੁਣੇ MP ਨੇ ਖੇਡ ਮੰਤਰੀ ਅੱਗੇ ਰੱਖੀ ਆਹ ਮੰਗ, ਕੇਜਰੀਵਾਲ ਨੇ ਵੀ ਚੋਣਾਂ ਦੌਰਾਨ ਕੀਤਾ ਸੀ ਵਾਅਦਾ MP Sushil Kumar Rinku seeks new stadium in Jalandhar from Sports Minister Anurag Thakur JALANDHAR ਦੇ ਨਵੇਂ ਚੁਣੇ MP ਨੇ ਖੇਡ ਮੰਤਰੀ ਅੱਗੇ ਰੱਖੀ ਆਹ ਮੰਗ, ਕੇਜਰੀਵਾਲ ਨੇ ਵੀ ਚੋਣਾਂ ਦੌਰਾਨ ਕੀਤਾ ਸੀ ਵਾਅਦਾ](https://feeds.abplive.com/onecms/images/uploaded-images/2023/07/25/ed5a7baca52d1d880cde9ba0a97568bb1690298699127785_original.png?impolicy=abp_cdn&imwidth=1200&height=675)
MP Sushil Kumar Rinku : ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਸੰਸਦ ਭਵਨ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਖੇਲੋ ਇੰਡੀਆ ਸਕੀਮ ਤਹਿਤ ਜਲੰਧਰ ਸੰਸਦੀ ਹਲਕੇ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ।
ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੁ ਕਰਵਾਉਂਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇਹ ਕਦਮ ਸਾਰਥਕ ਸਾਬਤ ਹੋਵੇਗਾ।
ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੇਂਦਰੀ ਖੇਡ ਮੰਤਰੀ ਨੇ ਖੇਲੋ ਇੰਡੀਆ ਸਕੀਮ ਤਹਿਤ ਜਲੰਧਰ ਵਿੱਚ ਖੇਡ ਸਟੇਡੀਅਮ ਸ਼ੁਰੂ ਕਰਨ ਦੇ ਮੁੱਦੇ 'ਤੇ ਹਾਂ-ਪੱਖੀ ਰਵੱਈਆ ਜ਼ਾਹਰ ਕਰਦਿਆਂ ਸੂਬਾ ਸਰਕਾਰ ਪਾਸੋਂ ਇਸ ਪ੍ਰਾਜੈਕਟ ਨੂੰ ਪਾਸ ਕਰਕੇ ਉਨਾਂ ਨੂੰ ਭੇਜਣ ਲਈ ਕਿਹਾ ਹੈ।
ਸੁਸ਼ੀਲ ਰਿੰਕੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਟੇਡੀਅਮ ਦੀ ਉਸਾਰੀ ਲਈ ਪੰਜ ਤੋਂ ਛੇ ਏਕੜ ਜ਼ਮੀਨ ਦੀ ਲੋੜ ਹੈ, ਜਿਸ ਲਈ ਸਰਕਾਰੀ ਜ਼ਮੀਨ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਗ੍ਹਾ ਦੀ ਚੋਣ ਕਰਨ ਉਪਰਾਂਤ ਪ੍ਰਾਜੈਕਟ ਪਾਸ ਕਰਕੇ ਇਸ ਨੂੰ ਕੇਂਦਰੀ ਖੇਡ ਮੰਤਰਾਲੇ ਨੂੰ ਭੇਜਿਆ ਜਾਵੇਗਾ ਤਾਂ ਜੋ ਜਲਦੀ ਤੋਂ ਜਲਦੀ ਇਸ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਪਹਿਲਾਂ ਹੀ ਵਚਨਬੱਧ ਹੈ, ਜਿਸ ਤਹਿਤ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਵਤਨ ਪੰਜਾਬ ਦੀਆੰ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ ਬਹੁਤ ਸਫਲ ਰਿਹਾ। ਇਸ ਤਰ੍ਹਾਂ ਅਜਿਹੇ ਹੋਰ ਵੀ ਕਈ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਖੇਡਾਂ ਦੇ ਵਿੱਚ ਫਿਰ ਤੋਂ ਦੇਸ਼ ਤਾ ਮੋਹਰੀ ਸੂਬਾ ਬਣਾਇਆ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)