Jalandhar News: ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਹਲਕਾ ਫਿਲੌਰ ਵਿਖੇ 62 ਲੱਖ ਦੀ ਲਾਗਤ ਨਾਲ ਬਣਨ ਵਾਲੇ ਚਾਰ ਗੋਦਾਮਾਂ ਦੇ ਨੀਂਹ ਪੱਥਰ ਰੱਖੇ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਹਲਕਾ ਫਿਲੌਰ ਵਿਖੇ ਵੱਖ-ਵੱਖ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾਵਾਂ ਵਿੱਚ 62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚਾਰ ਨਵੇਂ ਗੁਦਾਮਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਹ ਗੁਦਾਮ
ਜਲੰਧਰ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਹਲਕਾ ਫਿਲੌਰ ਵਿਖੇ ਵੱਖ-ਵੱਖ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾਵਾਂ ਵਿੱਚ 62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚਾਰ ਨਵੇਂ ਗੁਦਾਮਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਹ ਗੁਦਾਮ ਇਲਾਕੇ ਦੇ ਕਿਸਾਨਾਂ ਨੂੰ ਬਿਹਤਰ ਸਟੋਰੇਜ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਣਗੇ।
ਸੰਸਦ ਮੈਂਬਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਵੇਂ ਗੁਦਾਮਾਂ ਦੀ ਉਸਾਰੀ ਪਿੰਡ ਪੱਦੀ ਖਾਲਸਾ, ਦੁਸਾਂਝ ਕਲਾਂ, ਮੰਡੀ ਅਤੇ ਮੁਠੱਡਾ ਦੀਆਂ ਸਬੰਧਤ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾਵਾਂ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਸੂਬੇ ਦੇ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਹਨ।
ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਹਿਕਾਰੀ ਲਹਿਰ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਈ ਹੈ। ਇਸ ਮਿਸ਼ਨ ਰਾਹੀਂ ਵੱਡੀ ਗਿਣਤੀ ਵਿੱਚ ਔਰਤਾਂ ਸਹਿਕਾਰੀ ਸਭਾਵਾਂ ਨਾਲ ਜੁੜੀਆਂ ਹਨ ਅਤੇ ਆਪਣੀ ਰੋਜ਼ੀ-ਰੋਟੀ ਕਮਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਦੀਆਂ 25 ਔਰਤਾਂ ਦਾ ਸਮੂਹ, ਜੋ ਕਿ ਹੁਨਰ ਸਿਖਲਾਈ ਲੈਣਾ ਚਾਹੁੰਦਾ ਹੈ, ਆਪਣੀ ਨਜ਼ਦੀਕੀ ਕਿਸਾਨ ਸਹਿਕਾਰੀ ਸਭਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰਸ ਮੁਕੰਮਲ ਕਰਨ ਤੋਂ ਬਾਅਦ ਸਮੂਹ ਆਪਣਾ ਉੱਦਮ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਵੀ ਪ੍ਰਾਪਤ ਕਰ ਸਕਦਾ ਹੈ।
ਇਸ ਦੌਰਾਨ ਸੰਸਦ ਮੈਂਬਰ ਨੇ ਪੰਚਾਇਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਮੌਕੇ 'ਤੇ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਾਸਿਰ ਹਸਨ ਸਲਮਾਨੀ, ਆਪ ਆਗੂ ਪ੍ਰਿੰਸੀਪਲ ਪ੍ਰੇਮ ਕੁਮਾਰ, ਗੁਰਪ੍ਰੀਤ ਸਿੰਘ ਸਹੋਤਾ, ਜਸਵੀਰ ਸਿੰਘ, ਪਰਮਜੀਤ ਸਿੰਘ ਖਾਲਸਾ, ਹਰਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਰਘਵੀਰ ਸਿੰਘ ਆਦਿ ਵੀ ਮੌਜੂਦ ਸਨ।