ਪੜਚੋਲ ਕਰੋ

Crime News: ਕਪੂਰਥਲਾ 'ਚ ਵਪਾਰੀ ਦਾ ਕਤਲ, ਘਰ 'ਚੋਂ ਮਿਲੀ ਖ਼ੂਨ ਨਾਲ ਲੱਥਪੱਥ ਲਾਸ਼, ਇਲਾਕੇ 'ਚ ਦਹਿਸ਼ਤ

ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਦੇ ਨੇੜੇ ਖ਼ੂਨ ਖਿਲਰਿਆ ਪਿਆ ਸੀ ਜਿਸ ਕਾਰਨ ਇਹ ਮਾਮਲਾ ਸ਼ੱਕੀ ਨਜ਼ਰ ਆ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਇਸ ਬਜ਼ੁਰਗ ਦਾ ਕਤਲ ਕਿਵੇਂ ਹੋਇਆ। 

Crime News: ਸੁਲਤਾਨਪੁਰ ਲੋਧੀ ਇਲਾਕੇ 'ਚ ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਬਬਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ 65 ਸਾਲਾ ਚਰਨਜੀਤ ਸਿੰਘ ਹੈਂਡਲੂਮ ਦਾ ਕਾਰੋਬਾਰ ਕਰਦਾ ਸੀ। ਉਹ ਆਪਣੇ ਘਰ ਵਿਚ ਇਕੱਲਾ ਰਹਿੰਦਾ ਹੈ। ਜਦੋਂ ਅੱਜ ਸਵੇਰੇ ਉਹ ਆਪਣੀ ਦੁਕਾਨ ’ਤੇ ਨਹੀਂ ਪੁੱਜਿਆ। ਇਸ ਲਈ ਉਸ ਦੇ ਦੋਸਤ ਉਸ ਨੂੰ ਘਰ ਮਿਲਣ ਆਏ। ਪਰ ਘਰ ਪਹੁੰਚ ਕੇ ਦੇਖਿਆ ਕਿ ਚਰਨਜੀਤ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਬੈੱਡਰੂਮ 'ਚ ਫਰਸ਼ 'ਤੇ ਪਈ ਸੀ। ਲਾਸ਼ ਦੇ ਕੋਲ ਸਿਰਹਾਣਾ ਪਿਆ ਸੀ, ਜੋ ਖੂਨ ਨਾਲ ਲੱਥਪੱਥ ਸੀ। ਮ੍ਰਿਤਕ ਦੇ ਸਿਰ 'ਤੇ ਵੀ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ।

ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਤੇਜਿੰਦਰ ਪਾਲ ਸਿੰਘ ਨੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰੇ ਭਰਾ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਦੇ ਨੇੜੇ ਖ਼ੂਨ ਖਿਲਰਿਆ ਪਿਆ ਸੀ ਜਿਸ ਕਾਰਨ ਇਹ ਮਾਮਲਾ ਸ਼ੱਕੀ ਨਜ਼ਰ ਆ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਇਸ ਬਜ਼ੁਰਗ ਦਾ ਕਤਲ ਕਿਵੇਂ ਹੋਇਆ। 

ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਘਰ ਵਿੱਚ ਚੋਰੀ ਦੀ ਕੋਈ ਘਟਨਾ ਨਹੀਂ ਵਾਪਰੀ। ਉਸ ਦੇ ਰਿਸ਼ਤੇਦਾਰਾਂ ਤੋਂ ਪਤਾ ਲੱਗਾ ਕਿ ਘਰ ਦਾ ਬਾਹਰਲਾ ਦਰਵਾਜ਼ਾ ਵੀ ਖੁੱਲ੍ਹਾ ਪਿਆ ਸੀ। ਡੀਐਸਪੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget