Punjab News: ਜਲੰਧਰ ਸ਼ਹਿਰ ਦੇ ਸ਼ਾਹਕੋਟ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੇ ਆਪਣੇ ਚਾਚੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਭਤੀਜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦੇ ਤਿੰਨ ਸਾਥੀ ਹਾਲੇ ਫ਼ਰਾਰ ਹਨ। ਪੁਲਿਸ ਜਲਦ ਹੀ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਲਵੇਗੀ।
ਮੁਲਜ਼ਮ ਆਪਣੇ ਚਾਚੇ ਲਖਵੀਰ ਸਿੰਘ ਉਰਫ਼ ਲੱਖਾ (65) ਦਾ ਕਤਲ ਕਰਕੇ ਪਰਿਵਾਰ ਸਮੇਤ ਫ਼ਰਾਰ ਹੋ ਗਿਆ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਮਿਲਣ ਮਗਰੋਂ ਪਰਿਵਾਰ ਨੇ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ।
ਲਖਵੀਰ ਸਿੰਘ ਉਰਫ ਲੱਖਾ ਦਾ ਆਪਣੇ ਵੱਡੇ ਭਰਾ ਦੇ ਲੜਕਿਆਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਭਤੀਜਾ ਜਸਵਿੰਦਰ ਸਿੰਘ ਚਾਚਾ ਲਖਵੀਰ ਸਿੰਘ ਨੂੰ ਖੇਤਾਂ ਨੂੰ ਪਾਣੀ ਲਾਉਣ ਅਤੇ ਖੂਹ ’ਤੇ ਜਾਣ ਤੋਂ ਰੋਕਦਾ ਸੀ। ਦੋਵਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਮਾਮਲਾ ਵੀ ਚੱਲ ਰਿਹਾ ਸੀ।
ਕੱਲ੍ਹ ਸਵੇਰੇ ਕਰੀਬ 10 ਵਜੇ ਲਖਵੀਰ ਸਿੰਘ ਖੇਤਾਂ ਵਿੱਚ ਘੁੰਮ ਰਿਹਾ ਸੀ ਤਾਂ ਅਚਾਨਕ ਮੱਕੀ ਦੇ ਖੇਤ ਵਿੱਚੋਂ ਬਾਹਰ ਆ ਰਹੇ ਉਸ ਦੇ ਭਤੀਜੇ ਨੇ ਉਸ ’ਤੇ ਹਮਲਾ ਕਰ ਦਿੱਤਾ। ਮੁਲਜ਼ਮ ਭਤੀਜੇ ਨੇ ਉਸ ’ਤੇ ਚਾਕੂ ਨਾਲ ਕਈ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਜਦੋਂ ਪਿੰਡ ਵਾਸੀਆਂ ਨੇ ਲੱਖਾ ਨੂੰ ਜ਼ਖਮੀ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਤੁਰੰਤ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਲੱਖਾ ਨੂੰ ਇਲਾਜ ਲਈ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਲਖਵੀਰ ਸਿੰਘ ਦੀ ਮੌਤ ਹੋ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।