Jalandhar News: 'ਆਮ ਆਦਮੀ ਪਾਰਟੀ' ਦੇ ਵਿਧਾਇਕਾਂ ਲਈ ਨਵੀਂ ਮੁਸੀਬਤ, ਵਿਧਾਇਕਾਂ ਦੇ ਘਰਾਂ ਅੱਗੇ ਖੜ੍ਹਣਗੀਆਂ ਗੰਨਿਆਂ ਨਾਲ ਲੱਦੀਆਂ ਟਰਾਲੀਆਂ
ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਖੰਡ ਮਿੱਲਾਂ ਨਾ ਚਲਾਉਣ ਦੇ ਵਿਰੋਧ ਵਿੱਚ 'ਆਮ ਆਦਮੀ ਪਾਰਟੀ' ਦੇ ਵਿਧਾਇਕਾਂ ਦੇ ਘਰਾਂ ਅੱਗੇ ਗੰਨਿਆਂ ਨਾਲ ਲੱਦੀਆਂ ਟਰਾਲੀਆਂ ਖੜ੍ਹੀਆਂ ਕਰਕੇ ਤਿੱਖਾ ਵਿਰੋਧ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ।
Jalandhar News: ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਖੰਡ ਮਿੱਲਾਂ ਨਾ ਚਲਾਉਣ ਦੇ ਵਿਰੋਧ ਵਿੱਚ 'ਆਮ ਆਦਮੀ ਪਾਰਟੀ' ਦੇ ਵਿਧਾਇਕਾਂ ਦੇ ਘਰਾਂ ਅੱਗੇ ਗੰਨਿਆਂ ਨਾਲ ਲੱਦੀਆਂ ਟਰਾਲੀਆਂ ਖੜ੍ਹੀਆਂ ਕਰਕੇ ਤਿੱਖਾ ਵਿਰੋਧ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਗੁਰਾਇਆ ਸਮੇਤ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਖੰਡ ਮਿੱਲਾਂ ਚਲਾਉਣ ਵਿੱਚ ਦੇਰੀ ਕਰ ਰਹੀ ਹੈ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 11 ਨਵੰਬਰ ਨੂੰ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਘਰ ਅੱਗੇ ਗੰਨੇ ਦੀਆਂ ਲੱਦੀਆਂ ਟਰਾਲੀਆਂ ਲਿਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇ ਫਿਰ ਵੀ ਮਸਲੇ ਦਾ ਹੱਲ ਨਹੀਂ ਹੋਇਆ ਤਾਂ ਨਾਲ ਹੀ ਮਿੱਲਾਂ ਵਿੱਚ ਵੀ ਟਰਾਲੀਆਂ ਲਿਜਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
Road Accident: ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ, ਬੱਸ ਦੀ ਟੱਕਰ 'ਚ 3 ਦੀ ਮੌਤ, 17 ਜ਼ਖਮੀ
ਕਿਸਾਨ ਆਗੂ ਜੰਗਵੀਰ ਸਿੰਘ ਨੇ ਦੱਸਿਆ ਕਿ ਨਿੱਜੀ ਮਿੱਲਾਂ ਨੇ ਅਜੇ ਤੱਕ ਮਿੱਲਾਂ ਚਲਾਉਣ ਦਾ ਕੋਈ ਐਲਾਨ ਨਹੀਂ ਕੀਤਾ ਜਦੋਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਸੀ ਕਿ ਸੂਬੇ ਦੀਆਂ ਸਾਰੀਆਂ ਖੰਡ ਮਿੱਲਾਂ ਪੰਜ ਨਵੰਬਰ ਤੋਂ ਪੰਦਰਾਂ ਨਵੰਬਰ ਤੱਕ ਚਲਾਉਣ ਦਾ ਵਾਅਦਾ ਕੀਤਾ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਈਵੇਟ ਮਿੱਲਾਂ ਮਾਲਕਾਂ ਨਾਲ ਗੱਲਬਾਤ ਕੀਤੀ ਸੀ ਤੇ ਸਰਕਾਰ ਨੇ ਪੰਜਾਹ ਰੁਪਏ ਸਬਸਿਡੀ ਦੇਣ ਦਾ ਭਰੋਸਾ ਦਿੱਤਾ ਸੀ ਪਰ ਪ੍ਰਾਈਵੇਟ ਮਿੱਲਾਂ ਮਾਲਕਾਂ ਨੇ ਪੰਜਾਹ ਰੁਪਏ ਸਬਸਿਡੀ ਵਾਲੇ ਨੋਟੀਫ਼ਿਕੇਸ਼ਨ ਦੀ ਉਡੀਕ ਕਰ ਰਹੇ ਹਨ ਇਸ ਕਰਕੇ ਕਿਸੇ ਵੀ ਮਿੱਲਾਂ ਚਲਾਉਣ ਦਾ ਐਲਾਨ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਲੇਬਰ ਦੂਸਰੇ ਸੂਬਿਆਂ ਤੋਂ ਮੰਗਵਾਉਣੀ ਪੈਂਦੀ ਹੈ।
ਇਸ ਲਈ ਮਿੱਲਾਂ ਚੱਲਣ ਦੀ ਤਰੀਕ ਇੱਕ ਮਹੀਨਾ ਪਹਿਲਾਂ ਐਲਾਨ ਕੀਤੀ ਜਾਵੇ। ਸਾਰੀਆਂ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਕਨੂੰਨ ਮੁਤਾਬਕ 14 ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸਿਆਂ ਦਾ ਭੁਗਤਾਨ ਕਰਨ। ਇਸ ਦੇ ਨਾਲ ਹੀ ਕਿਸਾਨਾਂ ਨੇ ਅਵਾਰਾ ਪਸ਼ੂਆਂ ਤੇ ਨਕਲੀ ਕੀਟਨਾਸ਼ਕ ਦਵਾਈਆਂ ਸਮੇਤ ਹੋਰ ਕਈ ਮੁੱਦੇ ਵੀ ਉਠਾਏ ਗਏ।