Jalandhar News: ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ! ਲਤੀਫਪੁਰ ਦੇ ਉਜਾੜੇ ਲੋਕਾਂ ਨੇ ਫਲੈਟਾਂ 'ਚ ਜਾਣ ਤੋਂ ਇਨਕਾਰ
Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਅਦਾਲਤੀ ਹੁਕਮਾਂ ਮਗਰੋਂ ਘਰ ਢਾਹੁਣ ਦਾ ਮਾਮਲਾ ਭਗਵੰਤ ਮਾਨ ਸਰਕਾਰ ਲਈ ਸਿਰਦਰਦੀ ਬਣ ਗਿਆ ਹੈ। ਇੱਕ ਪਾਸੇ ਸਿਆਸੀ ਪਾਰਟੀਆਂ ਨੇ ਪੰਜਾਬ ਸਰਕਾਰ ਖਿਲਾਫ ਹੱਲਾ ਤੇਜ਼ ਕਰ ਦਿੱਤਾ ਹੈ...
Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਅਦਾਲਤੀ ਹੁਕਮਾਂ ਮਗਰੋਂ ਘਰ ਢਾਹੁਣ ਦਾ ਮਾਮਲਾ ਭਗਵੰਤ ਮਾਨ ਸਰਕਾਰ ਲਈ ਸਿਰਦਰਦੀ ਬਣ ਗਿਆ ਹੈ। ਇੱਕ ਪਾਸੇ ਸਿਆਸੀ ਪਾਰਟੀਆਂ ਨੇ ਪੰਜਾਬ ਸਰਕਾਰ ਖਿਲਾਫ ਹੱਲਾ ਤੇਜ਼ ਕਰ ਦਿੱਤਾ ਹੈ ਤੇ ਦੂਜੇ ਪਾਸੇ ਉਜਾੜੇ ਗਏ ਲੋਕਾਂ ਨੇ ਫਲੈਟ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਸਰਕਾਰ ਮੁੜ ਕਸੂਤੀ ਘਿਰ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਤੀਫਪੁਰਾ ਦੇ ਪੀੜਤਾਂ ਨੂੰ ਬੀਬੀ ਭਾਨੀ ਕੰਪਲੈਕਸ ਵਿੱਚ ਬਹੁਮੰਜ਼ਿਲੇ ਘਰ ਦੇਣ ਦੀ ਕੀਤੀ ਪੇਸ਼ਕਸ਼ ਨੂੰ ਮੁੜ ਵਸੇਬਾ ਕਮੇਟੀ ਨੇ ਠੁਕਰਾ ਦਿੱਤਾ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਸ ਉਜਾੜੇ ਵਾਲੀ ਥਾਂ ’ਤੇ ਹੀ ਵਸਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਹੁਣ ਫਿਰ ਬੇਵੱਸ ਨਜ਼ਰ ਆ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਡੀਸੀਪੀ ਜਗਮੋਹਨ ਸਿੰਘ ਨੇ ਐਤਵਾਰ ਸ਼ਾਮ ਨੂੰ ਲਤੀਫਪੁਰਾ ਜਾ ਕੇ ਮੁੜ ਵਸੇਬਾ ਕਮੇਟੀ ਨਾਲ ਗੱਲਬਾਤ ਕਰਕੇ ਬੀਬੀ ਭਾਨੀ ਕੰਪਲੈਕਸ ਵਿੱਚ ਫਲੈਟ ਦੇਣ ਦੀ ਪੇਸ਼ਕਸ਼ ਕੀਤੀ ਸੀ। ਪ੍ਰਸ਼ਾਸਨ ਵੱਲੋਂ ਗਏ ਅਧਿਕਾਰੀਆਂ ਨੇ ਉਜਾੜੇ ਵਾਲੀ ਥਾਂ ਜਾ ਕੇ ਮੁੜ ਵਸੇਬੇ ਲਈ ਬਣੀ 14 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ।
ਕਮੇਟੀ ਆਗੂਆਂ ਨੇ ਸਰਕਾਰ ਵੱਲੋਂ ਹੋਰ ਥਾਂ ’ਤੇ ਫਲੈਟ ਦੇਣ ਦੀ ਪੇਸ਼ਕਸ਼ ਇਹ ਕਹਿੰਦਿਆਂ ਠੁਕਰਾ ਦਿੱਤੀ ਕਿ ਪੀੜਤ ਪਰਿਵਾਰਾਂ ਨੂੰ ਉਸ ਉਜਾੜੇ ਵਾਲੀ ਥਾਂ ’ਤੇ ਹੀ ਵਸਾਇਆ ਜਾਵੇ। ਇਸ ਮੀਟਿੰਗ ਵਿੱਚ ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਕਮੇਟੀ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ, ਡਾ. ਗੁਰਦੀਪ ਸਿੰਘ ਭੰਡਾਲ, ਸੰਤੋਖ ਸਿੰਘ ਸੰਧੂ, ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਹੰਸ ਰਾਜ ਪੱਬਵਾਂ, ਮਹਿੰਦਰ ਸਿੰਘ ਬਾਜਵਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਖਜੀਤ ਸਿੰਘ ਡਰੋਲੀ, ਕੁਲਦੀਪ ਸਿੰਘ ਦੌਧਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਗੁਰਬਖਸ਼ ਸਿੰਘ ਮੰਗਾ, ਬਲਜਿੰਦਰ ਕੌਰ, ਹਰਜਿੰਦਰ ਕੌਰ, ਸੁਖਜੀਤ ਸਿੰਘ ਡਰੋਲੀ ਸ਼ਾਮਲ ਹੋਏ।
ਇਹ ਵੀ ਪੜ੍ਹੋ: Ludhiana News: ਸਤਲੁਜ ਦਰਿਆ ਦੇ ਕੰਢੇ ਬਣੀ ਦੇਸੀ ਦਾਰੂ ਦੀਆਂ ਫੈਕਟਰੀਆਂ, ਖੋਜੀ ਕੁੱਤਿਆਂ ਨੇ ਲੱਭੀ 3 ਲੱਖ 30 ਹਜ਼ਾਰ ਲਿਟਰ ਲਾਹਣ
ਉੱਧਰ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਪੀੜਤ ਪਰਿਵਾਰਾਂ ’ਤੇ ਆਧਾਰਿਤ ‘ਲਤੀਫ਼ਪੁਰਾ ਮੁੜ ਵਸੇਬਾ ਕਮੇਟੀ’ ਵੱਲੋਂ ਲਾਇਆ ਗਿਆ ਮੋਰਚਾ 10ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਮੇਟੀ ਵੱਲੋਂ 20 ਦਸੰਬਰ ਨੂੰ ਸ਼ਹਿਰ ਵਿੱਚ ਕੀਤੇ ਜਾਣ ਵਾਲੇ ਮੁਜ਼ਾਹਰੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਵਲੋਂ ਸਾਂਝੇ ਸੰਘਰਸ਼ ਲਈ ਸਮੂਹ ਜਥੇਬੰਦੀਆਂ ਨੂੰ 20 ਦਸੰਬਰ ਦੇ ਮੁਜ਼ਾਹਰੇ ਵਿੱਚ ਸ਼ਾਮਿਲ ਹੋਣ ਤੇ ਕਮੇਟੀ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ ਗਈ।