Punjab News: ਜਲੰਧਰ ਜਿੱਤਦੇ ਹੀ ਸ਼ਹਿਰ ਵਿੱਚ ਰੱਖ ਲਈ ਕੈਬਨਿਟ ਮੀਟਿੰਗ, ਪੂਰਾ ਦਿਨ ਸ਼ਹਿਰ ਵਿੱਚ ਰਹੇਗੀ 'ਸਰਕਾਰ'
ਸੀਐਮ ਮਾਨ ਨੇ ਆਪਣੇ ਟਵੀਟ ਦੀ ਟੈਗ ਲਾਈਨ 'ਸਰਕਾਰ ਤੁਹਾਡੇ ਦੁਆਰ' ਰੱਖੀ ਹੈ। ਉਨ੍ਹਾਂ ਲਿਖਿਆ, ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ
Punjab News: ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 17 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। 'ਸਰਕਾਰ ਤੁਹਾਡੇ ਦੁਆਰ' ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਵਿਚਾਰਿਆ ਜਾਵੇਗਾ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਸੀਐਮ ਮਾਨ ਨੇ ਆਪਣੇ ਟਵੀਟ ਦੀ ਟੈਗ ਲਾਈਨ 'ਸਰਕਾਰ ਤੁਹਾਡੇ ਦੁਆਰ' ਰੱਖੀ ਹੈ। ਉਨ੍ਹਾਂ ਲਿਖਿਆ, ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …
“ਸਰਕਾਰ ਤੁਹਾਡੇ ਦੁਆਰ”
— Bhagwant Mann (@BhagwantMann) May 15, 2023
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …
ਪਹਿਲਾਂ ਲੁਧਿਆਣਾ ਵਿੱਚ ਹੋਈ ਸੀ ਕੈਬਨਿਟ ਮੀਟਿੰਗ
ਪੰਜਾਬ ਨਾਲ ਸਬੰਧਤ ਸਾਰੇ ਵੱਡੇ ਮਾਮਲਿਆਂ ਬਾਰੇ ਫੈਸਲੇ ਮਾਨਯੋਗ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਹੀ ਲਏ ਗਏ ਹਨ। ਪਿਛਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ‘ਸਰਕਾਰ ਆਪਕੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਕੀਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਥਾਂ 'ਤੇ ਕੈਬਨਿਟ ਮੀਟਿੰਗ ਹੋਵੇਗੀ, ਸਾਰਾ ਦਿਨ ਸਰਕਾਰ ਉੱਥੇ ਹੀ ਰਹੇਗੀ।
ਪਿਛਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਪੀਏਯੂ ਦੇ ਅਧਿਆਪਕਾਂ ਲਈ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਗੱਲ ਕੀਤੀ ਸੀ। ਪੀ.ਏ.ਯੂ ਅਤੇ ਗੜਵਾਸੂ ਅਧਿਆਪਕਾਂ ਦੇ ਮੁਲਾਜ਼ਮਾਂ ਲਈ ਅਗਲੀ ਕੈਬਨਿਟ ਮੀਟਿੰਗ ਵਿੱਚ 7ਵੀਂ ਤਨਖਾਹ ਦੇਣ ਦੀ ਗੱਲ ਕਹੀ ਗਈ। ਹੁਣ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇਹ ਤੋਹਫਾ 17 ਮਈ ਦਿਨ ਬੁੱਧਵਾਰ ਨੂੰ ਦਿੱਤਾ ਜਾਵੇਗਾ।