Jalandhar News: ਜਲੰਧਰ ਦੇ ਮਸ਼ਹੂਰ ਕਾਰੋਬਾਰੀ ਅਤੇ ਪੰਜਾਬ ਹੌਕੀ ਦੇ ਪ੍ਰਧਾਨ ਨਿਤਿਨ ਕੋਹਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਆਪ ਦੇ ਪੰਜਾਬ ਪ੍ਰਧਾਨ ਮਨੀਸ਼ ਸਿਸੋਦੀਆ ਨੇ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਦੇ ਨਾਲ ਹੀ ਨਿਤਿਨ ਕੋਹਲੀ ਨੂੰ ਰਮਨ ਅਰੋੜਾ ਦੀ ਜਗ੍ਹਾ ਸੈਂਟਰਲ ਹਲਕੇ ਤੋਂ ਇੰਚਾਰਜ ਲਾਇਆ ਗਿਆ ਹੈ, ਜੋਕਿ ਉਨ੍ਹਾਂ ਦੀ ਜਗ੍ਹਾ ਹਲਕੇ ਦਾ ਕੰਮਕਾਜ ਵੇਖਣਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਿਤਿਨ ਛੇਤੀ ਹੀ ਦਫਤਰ ਖੋਲ੍ਹਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣਨਗੇ।

ਨਿਤਿਨ ਕੋਹਲੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਜ਼ਿਕਰ ਕਰ ਦਈਏ ਕਿ ਆਮ ਆਦਮੀ ਪਾਰਟੀ ਨੇ ਰਮਨ ਅਰੋੜਾ ਦੀ ਜ਼ਿੰਮੇਵਾਰੀ ਨਿਤਿਨ ਕੋਹਲੀ ਨੂੰ ਸੌਂਪ ਦਿੱਤੀ ਹੈ ਅਤੇ ਨਾਲ ਹੀ ਕਿਹਾ ਕਿ ਉਹ ਛੇਤੀ ਦਫਤਰ ਖੋਲ੍ਹ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕੀਤੇ ਗਏ ਗਲਤ ਕੰਮਾਂ ਨੂੰ ਲੈਕੇ ਹੋਰ ਵੀ ਖੁਲਾਸੇ ਹੋ ਰਹੇ ਹਨ।

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ

ਨਾਲ ਹੀ ਪਾਰਟੀ ਦਾ ਵੀ ਕਹਿਣਾ ਹੈ ਕਿ ਆਪਣਾ ਹੋਵੇ ਜਾਂ ਪਰਾਇਆ, ਜੇਕਰ ਕੋਈ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਹੁਣ ਜਿਵੇਂ ਰਮਨ ਅਰੋੜਾ ਦੀ ਥਾਂ ਨਿਤਿਨ ਕੋਹਲੀ ਨੂੰ ਜ਼ਿੰਮੇਵਾਰੀ ਸੌਂਪੀ ਤਾਂ ਇਸ ਤੋਂ ਸਾਫ ਲੱਗ ਰਿਹਾ ਹੈ ਕਿ ਸ਼ਾਇਦ ਹੀ ਰਮਨ ਅਰੋੜਾ ਆਪਣੀ ਵਿਧਾਇਕ ਦੀ ਕੁਰਸੀ 'ਤੇ ਬਰਕਾਰ ਰਹਿਣ।ਨਿਤਿਨ ਕੋਹਲੀ ਨੂੰ ਸੈਂਟਰਲ ਹਲਕੇ ਤੋਂ ਇੰਚਾਰਜ ਨਿਯੁਕਤ ਕਰਨ ਨਾਲ ਕਿਤੇ ਨਾ ਕਿਤੇ ਦੋਆਵਾ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਮਜ਼ਬੂਤ ਬਣਦੀ ਨਜ਼ਰ ਆ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।