Jalandhar by Election: ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਜਲੰਧਰ ਲੋਕ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਸੀਐਮ ਮਾਨ ਨੇ ਕਿਹਾ ਕਿ ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ 13 ਅਪ੍ਰੈਲ ਨੂੰ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 13 ਅਪ੍ਰੈਲ ਨੂੰ ਇੱਕ ਦਿਨ ਦੀ ਨਾਮਜ਼ਦਗੀ ਤੋਂ ਬਾਅਦ ਵਿਚਕਾਰ 3 ਛੁੱਟੀਆਂ ਆ ਗਈਆਂ ਸਨ। ਇਸ ਕਰਕੇ ਨਾਮਜ਼ਦਗੀ ਭਰਨ ਦਾ ਅੱਜ ਦੂਜਾ ਦਿਨ ਹੈ। ਅੱਜ ਸੁਸ਼ੀਲ ਰਿੰਕੂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਇਹ ਵੀ ਦੱਸ ਦਈਏ ਕਿ ਸੁਸ਼ੀਲ ਰਿੰਕੂ ਦੀ ਨਾਮਜ਼ਦਗੀ ਮੌਕੇ ਸਵੇਰੇ 10 ਵਜੇ ਤੋਂ ਸ਼ਹਿਰ ਵਿੱਚ ਰੋਡ ਸ਼ੋਅ ਰੱਖਿਆ ਗਿਆ ਸੀ। ਵਿੱਤ ਮੰਤਰੀ ਹਰਪਾਲ ਚੀਮਾ ਰੋਡ ਸ਼ੋਅ ਲਈ ਜਲੰਧਰ ਪੁੱਜੇ ਪਰ ਮੁੱਖ ਮੰਤਰੀ ਭਗਵੰਤ ਮਾਨ ਕਰੀਬ ਤਿੰਨ ਘੰਟੇ ਦੇਰੀ ਨਾਲ ਰੋਡ ਸ਼ੋਅ ਵਿੱਚ ਪੁੱਜੇ। ਉਹ ਰਸਤੇ ਵਿੱਚ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਖੁੱਲ੍ਹੇ ਟਰੱਕ ’ਤੇ ਚੜ੍ਹਦਿਆਂ ਹੀ ਉਨ੍ਹਾਂ ਨੇ ਹੱਥ ਹਿਲਾ ਕੇ ਲੋਕਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: Bathinda Firing Case: ਬਠਿੰਡਾ 'ਚ 4 ਫੌਜੀ ਜਵਾਨਾਂ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਨਿੱਜੀ ਰੰਜਿਸ਼ ਕਰਕੇ ਫੌਜੀ ਨੇ ਹੀ ਕੀਤੀ ਸੀ ਫਾਇਰਿੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।