Jalandhar News: ਪੰਜਾਬ ਅੰਦਰ ਗੈਂਗਸਟਰਾਂ ਦੇ ਹੌਸਲੇ ਵਧਦੇ ਜਾ ਰਹੇ ਹਨ। ਪੁਲਿਸ ਦੀ ਸਖਤੀ ਦੇ ਬਾਵਜੂਦ ਗੈਂਗਸਟਰ ਸ਼ਰੇਆਮ ਫਿਰੌਤੀਆਂ ਮੰਗ ਰਹੇ ਹਨ। ਹੁਣ ਤਾਜ਼ੀ ਘਟਨਾ ਨਕੋਦਰ ਦੀ ਹੈ ਜਿੱਥੇ ਗੈਂਗਸਟਰਾਂ ਵੱਲੋਂ ਇੱਕ ਵਪਾਰੀ ਤੋਂ ਫੋਨ 'ਤੇ ਵ੍ਹੱਟਸਐਪ ਕਾਲ ਕਰਕੇ 30 ਲੱਖ ਰੁਪਏ ਦੀ ਫਿਰÏਤੀ ਮੰਗੀ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਖਮਿਆਜਾ ਭੁਗਤਣ ਦੀ ਧਮਕੀ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵਪਾਰੀ ਨੇ ਦੱਸਿਆ ਕਿ ਉਸ ਦੀ ਨਕੋਦਰ ਵਿੱਚ ਦੁਕਾਨ ਹੈ। ਬੀਤੀ 1 ਨਵੰਬਰ ਨੂੰ ਮੈਂ ਆਪਣੇ ਘਰ ਵਿੱਚ ਸੀ ਤਾਂ ਮੈਨੂੰ ਮੇਰੇ ਫੋਨ 'ਤੇ ਵਟਸਐਪ ਕਾਲ ਕਰਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਤੇ ਕਿਹਾ ਕਿ ਮੈਂ ਨਾਮੀ ਗੈਂਗਸਟਰ ਇੰਦਾ ਬੋਲਦਾ ਹਾਂ ਤੇ ਮੈ ਤੇਰੇ ਬਾਰੇ ਸਭ ਕੁਝ ਜਾਣਦਾ ਹਾਂ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਖਮਿਆਜਾ ਭੁਗਤਣ ਦੀ ਧਮਕੀ ਦਿੱਤੀ ਹੈ।


ਸਿਟੀ ਪੁਲਿਸ ਨੇ ਗੈਂਗਸਟਰ ਖਿਲਾਫ਼ 3 ਨਵੰਬਰ ਨੂੰ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਵਿਖੇ ਧਾਰਾ 387, 506 ਆਈਪੀਸੀ ਤਹਿਤ ਗੈਂਗਸਟਰ ਇੰਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਬਿਸ਼ਮਨ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: