ਪੜਚੋਲ ਕਰੋ

Jalandhar News: ਪੰਜਾਬ ਤੋਂ ਕੋਰੀਅਰ ਰਾਹੀਂ ਵਿਦੇਸ਼ਾਂ 'ਚ ਹੋ ਰਹੀ ਅਫੀਮ ਸਪਲਾਈ! ਪੁਲਿਸ ਨੇ ਕੀਤਾ ਵੱਡਾ ਐਕਸ਼ਨ

Jalandhar News: ਪੰਜਾਬ ਪੁਲਿਸ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 22 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Jalandhar News: ਪੰਜਾਬ ਪੁਲਿਸ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 22 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 30 ਬੈਂਕ ਖਾਤਿਆਂ ਵਿੱਚ ਪਏ 9 ਕਰੋੜ ਰੁਪਏ ਜਾਮ ਕਰ ਦਿੱਤੇ ਗਏ ਹਨ।

ਯਾਦਵ ਨੇ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਕੌਮਾਂਤਰੀ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰਦਿਆਂ ਜਲੰਧਰ ਕਮਿਸ਼ਨਰੇਟ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 22 ਕਿਲੋ ਅਫ਼ੀਮ ਕਬਜ਼ੇ ਵਿਚ ਲਈ ਹੈ।’’ ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਇਕ ਅਫ਼ੀਮ ਕਾਸ਼ਤਕਾਰ ਤੇ ਖਰੀਦਦਾਰ ਨੂੰ 12 ਕਿਲੋ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਮੁਖੀ ਨੇ ਕਿਹਾ ਕਿ ਡਰੱਗ ਮਨੀ ਨਾਲ ਬਣਾਈਆਂ 6 ਕਰੋੜ ਰੁਪਏ ਮੁੱਲ ਦੀਆਂ 12 ਜਾਇਦਾਦਾਂ ਦੀ ਸ਼ਨਾਖਤ ਕੀਤੀ ਗਈ ਹੈ। ਯੂਕੇ, ਅਮਰੀਕਾ, ਆਸਟਰੇਲੀਆ ਤੇ ਕੈਨੇਡਾ ਤੋਂ ਪੰਜ ਵਿਦੇਸ਼ ਅਧਾਰਤ ਐਂਟਿਟੀਜ਼ ਤੇ ਦਿੱਲੀ ਵਿੱਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ 'ਚ ਨਸ਼ਾ ਸਪਲਾਈ ਕਰਨ ਵਾਲੇ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 10 ਕਿਲੋ ਅਫੀਮ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਤੋਂ ਪਹਿਲਾਂ ਝਾਰਖੰਡ ਤੋਂ 3 ਮੁਲਜ਼ਮਾਂ ਨੂੰ 12 ਕਿਲੋ ਅਫੀਮ ਸਮੇਤ ਕਾਬੂ ਕੀਤਾ ਸੀ।

ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਹੁਣ 9 ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਕੁਝ ਝਾਰਖੰਡ ਤੇ ਕੁਝ ਪੰਜਾਬ ਦੇ ਹਨ। ਹੁਣ ਤੱਕ ਸਾਰੇ ਮੁਲਜ਼ਮਾਂ ਕੋਲੋਂ ਕੁੱਲ 22 ਕਿਲੋ ਅਫੀਮ ਬਰਾਮਦ ਕੀਤੀ ਜਾ ਚੁੱਕੀ ਹੈ।

ਡੀਜੀਪੀ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਜਾਂਚ ਤੋਂ ਬਾਅਦ 30 ਦੇ ਕਰੀਬ ਬੈਂਕ ਖਾਤੇ ਜ਼ਬਤ ਕੀਤੇ ਹਨ, ਉਨ੍ਹਾਂ ਖਾਤਿਆਂ ਵਿੱਚ ਕਰੀਬ 9 ਕਰੋੜ ਰੁਪਏ ਦੀ ਡਰੱਗ ਮਨੀ ਪਈ ਹੈ। ਸਾਰੇ ਖਾਤਿਆਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਪਤਾ ਲੱਗ ਸਕੇਗਾ ਕਿ ਕਿੰਨਾ ਪੈਸਾ, ਕਿੱਥੇ ਤੇ ਕਿਵੇਂ ਟਰਾਂਸਫਰ ਕੀਤਾ ਗਿਆ।

ਇਸ ਤੋਂ ਬਾਅਦ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮਾਮਲੇ 'ਚ ਹੁਣ ਤੱਕ ਪੁਲਿਸ 6 ਕਰੋੜ ਰੁਪਏ ਤੋਂ ਵੱਧ ਦੀ ਕਰੀਬ 12 ਜਾਇਦਾਦਾਂ ਦੀ ਸ਼ਨਾਖ਼ਤ ਕਰ ਚੁੱਕੀ ਹੈ। ਇਨ੍ਹਾਂ ਨੂੰ ਕਾਬੂ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਚਾਰ ਵਾਹਨ ਵੀ ਬਰਾਮਦ ਕੀਤੇ ਹਨ।

ਜਲੰਧਰ ਪੁਲਿਸ ਨੇ ਇਸ ਮਾਮਲੇ 'ਚ 6 ਕਸਟਮ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਦਿੱਲੀ ਏਅਰਪੋਰਟ 'ਤੇ ਤਾਇਨਾਤ ਹਨ। ਹਾਲ ਹੀ ਵਿੱਚ ਸਿਟੀ ਪੁਲਿਸ ਨੇ ਵਿਦੇਸ਼ਾਂ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਮੁਲਜ਼ਮਾਂ ਦੀ ਚੇਨ ਤੋੜ ਦਿੱਤੀ ਸੀ ਜਿਸ ਵਿੱਚ ਉਕਤ ਨਸ਼ੀਲਾ ਪਦਾਰਥ ਦਿੱਲੀ ਏਅਰਪੋਰਟ ਤੋਂ ਵਿਦੇਸ਼ ਜਾਣ ਦਾ ਖੁਲਾਸਾ ਹੋਇਆ ਸੀ।

ਇਹ ਵੀ ਪੜ੍ਹੋ: One hour walk: ਸਵੇਰੇ 1 ਘੰਟੇ ਦੀ ਸੈਰ, ਬਿਮਾਰੀਆਂ ਦੀ ਨਹੀਂ ਖੈਰ, ਜਾਣੋ 5 ਹੈਰਾਨੀਜਨਕ ਫਾਇਦੇ

ਜਦੋਂ ਮਾਮਲੇ ਦੀ ਜਾਂਚ ਸ਼ੁਰੂ ਹੋਈ ਤਾਂ 6 ਕਸਟਮ ਅਧਿਕਾਰੀਆਂ ਦੀ ਪਛਾਣ ਹੋਈ ਜੋ ਬਰਤਾਨੀਆ, ਅਮਰੀਕਾ, ਆਸਟ੍ਰੇਲੀਆ ਤੇ ਕੈਨੇਡਾ ਨੂੰ ਨਸ਼ੇ ਭੇਜਦਾ ਸੀ। ਕੇਸ ਵਿੱਚ ਸਾਰਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਜਲਦੀ ਹੀ ਆਪਣੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Blackia 2: 'ਬਲੈਕੀਆ 2' ਸਟਾਰਜ਼ ਦੇਵ ਖਰੌੜ ਤੇ ਜਪਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget