Jalandhar News: ਪੰਜਾਬ ਸਟੂਡੈਂਟਸ ਯੂਨੀਅਨ ਨੇ ਖਟਕੜ ਕਲਾਂ ’ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਉਣ ਦੇ ਰੋਸ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਦੀਆਂ ਤਸਵੀਰ ’ਤੇ ਕਾਲਖ ਮਲ ਦਿੱਤੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਵੀ ਸਰਕਾਰ ਨੂੰ ਇਸ ਮੁੱਦੇ ਉੱਪਰ ਘੇਰਿਆ ਹੈ।
ਪੀਐਸਯੂ ਦੇ ਸੂਬਾ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਤੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਵੋਟਾਂ ਲੈ ਕੇ ਸਰਕਾਰ ਬਣਾਉਣ ਵਾਲੀ ‘ਆਪ’ ਨੇ ਖਟਕੜ ਕਲਾਂ ਦੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਤੇ ਉਸ ਦੇ ਪਰਿਵਾਰ ਦੀਆਂ ਤਸਵੀਰਾਂ ਹਟਾ ਕੇ ਗ਼ਲਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾ ਕੇ ਵੋਟਾਂ ਲਈਆਂ ਤੇ ਦੂਜੇ ਪਾਸੇ ਸ਼ਹੀਦਾਂ ਦੇ ਨਾਂ ਹੀ ਮਿਟਾ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਤੇ ਪਰਿਵਾਰ ਦੀਆਂ ਹਟਾਈਆਂ ਤਸਵੀਰਾਂ ਮੁੜ ਲਗਾਈਆਂ ਜਾਣ, ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ ’ਚ ਗੁਪਤ ਟਿਕਾਣੇ ’ਤੇ ਮਿਊਜ਼ੀਅਮ ਬਣਾਇਆ ਜਾਵੇ।
ਉਧਰ, ਪਿੰਡ ਖਟਕੜ ਕਲਾਂ ਦੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਾਉਣ ਦੀ ਕਾਂਗਰਸ ਨੇ ਨਿਖੇਧੀ ਕੀਤੀ ਹੈ। ਇਸ ਸਬੰਧੀ ਕਾਂਗਰਸ ਦੇ ਸੂਬਾ ਕਮੇਟੀ ਮੈਂਬਰ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵੱਲੋਂ ਇਕੱਠ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਜਾਂ ਤੋਂ ਹੀ ਸ਼ਹੀਦਾਂ ਦੇ ਨਾਂ ’ਤੇ ਸਿਆਸੀ ਰੋਟੀਆਂ ਸੇਕਣ ਤੱਕ ਸੀਮਤ ਹੈ ਜਦ ਕਿ ਹਕੀਕਤ ਕੁਝ ਹੋਰ ਹੈ।
ਇਹ ਵੀ ਪੜ੍ਹੋ: Patiala News: ਪੰਜਾਬ 'ਚ ਖੁੱਲ੍ਹਿਆ ਸਭ ਤੋਂ ਪਹਿਲਾ ਈ-ਕੋਰਟ, ਮਸ਼ੀਨ 'ਚ ਨੰਬਰ ਪਾਉਂਦਿਆਂ ਹੀ ਮਿਲੇਗੀ ਸਾਰੀ ਜਾਣਕਾਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Indian Army: ਭਾਰਤੀ ਫੌਜ 'ਚ ਡੇਢ ਲੱਖ ਆਸਾਮੀਆਂ ਖਾਲੀ, ਆਖਰ ਕਿਉਂ ਨਹੀਂ ਭਰਤੀ ਕਰ ਰਹੀ ਸਰਕਾਰ?