Jalandhar News: ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਤੋਂ ਬਾਅਦ ਸਰਕਾਰੀ ਇਮਾਰਤਾਂ ਤੋਂ 24 ਤੇ ਨਿੱਜੀ ਪ੍ਰਾਪਰਟੀਆਂ ਤੋਂ 72 ਘੰਟਿਆਂ 'ਚ ਸਿਆਸੀ ਇਸ਼ਤਿਹਾਰ ਉਤਾਰਣ ਦਾ ਹੁਕਮ ਦਿੱਤਾ ਗਿਆ ਹੈ। ਇਹ ਹੁਕਮ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦਿੱਤਾ ਹੈ। ਉਨ੍ਹਾਂ ਨੇ ਅਫਸਰਾਂ ਨੂੰ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।


ਹਾਸਲ ਜਾਣਕਾਰੀ ਮੁਤਾਬਕ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਵਿਭਾਗ ਦੀਆਂ ਵੈੱਬਸਾਈਟਾਂ ਤੇ ਵੈਬ ਪੇਜਾਂ ਆਦਿ ਤੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਆਦਿ ਤੁਰੰਤ ਲਾਹੁਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਬਿਲਡਿੰਗਾਂ, ਪੋਲਾਂ ਤੇ ਕੰਪਲੈਕਸਾਂ ਵਿਚੋਂ ਵੀ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਤੁਰੰਤ ਉਤਾਰੇ ਜਾਣ।


ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰ 24 ਘੰਟਿਆਂ ਵਿੱਚ ਤੇ ਨਿੱਜੀ ਪ੍ਰਾਪਰਟੀਆਂ ਤੋਂ ਇਹ ਇਸ਼ਤਿਹਾਰ 72 ਘੰਟਿਆਂ ਵਿਚ ਉਤਾਰੇ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫ਼ਤਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਹੋਰਨਾਂ ਸਬੰਧਤ ਅਦਾਰਿਆਂ ਨੂੰ ਵੀ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।


ਇਹ ਵੀ ਪੜ੍ਹੋ: Ludhiana News: ਥਾਣੇਦਾਰ ਦਾ ਕਾਰਮਾਨਾ! 70 ਹਜ਼ਾਰ ਰਿਸ਼ਵਤ ਲੈ ਕੇ ਛੱਡ ਦਿੱਤਾ ਨਸ਼ਾ ਤਸਕਰ


ਉਨ੍ਹਾਂ ਦੱਸਿਆ ਕਿ ਚੋਣ ਖਰਚੇ ਤੇ ਕਾਨੂੰਨ ਤੇ ਵਿਵਸਥਾ ਦੀ ਨਜ਼ਰਸਾਨੀ ਲਈ ਵਿਧਾਨ ਸਭਾ ਹਲਕਾ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦੀ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਰ.ਓ. ਲੈਵਲ ’ਤੇ ਐਮਸੀਐਮਸੀ, ਡੀਈਐਮਸੀ, ਸ਼ਿਕਾਇਤ ਸੈੱਲ, ਡੇਲੀ ਰਿਪੋਰਟਿੰਗ ਸੈੱਲ ਆਦਿ ਤੋਂ ਇਲਾਵਾ ਵਿਧਾਨ ਸਭਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਟੀਮ ਮੈਂਬਰਾਂ ਨੂੰ ਪਹਿਲੇ ਰਾਊਂਡ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।


ਇਹ ਵੀ ਪੜ੍ਹੋ: Ludhiala News: ਬੱਚੀ ਨੂੰ ਟੌਫ਼ੀ ਦਿਵਾਉਣ ਦੇ ਬਹਾਨੇ ਅਗਵਾ ਕਰ ਬਲਾਤਕਾਰ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ