Jalandhar News: ਕਪੂਰਥਲਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਅੱਧੀ ਰਾਤ ਦਰਜਨ ਤੋਂ ਜ਼ਿਆਦਾ ਬਦਮਾਸ਼ਾਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਕੀ ਹੈ ਪੂਰਾ ਵਿਵਾਦ ਜਿਸ ਕਾਰਨ ਗਈ ਨੌਜਵਾਨ ਦੀ ਜਾਨ ?


ਦਰਅਸਲ, ਵੀਰਵਾਰ ਦੀ ਸ਼ਾਮ ਨੂੰ ਪਿੰਡ ਤਲਵੰਡੀ ਮਹਿਮਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਗੁੱਟਾਂ ਵਿੱਚ ਝਗੜਾ ਹੋਇਆ ਸੀ ਜਿਸ ਵਿੱਚ ਰਾਜਕੁਮਾਰ ਦੇ ਦੇ ਕਾਫ਼ੀ ਸੱਟਾਂ ਲੱਗੀਆਂ ਸਨ ਜਿਸ ਤੋਂ ਬਾਅਦ ਰਾਜਕੁਮਾਰ ਦਾ ਬੇਟਾ ਜਸਪ੍ਰੀਤ ਸਿੰਘ ਆਪਣੇ ਪਿਤਾ ਕੋਲ ਸਿਵਲ ਹਸਪਤਾਲ ਆਇਆ। ਇਸ ਦੌਰਾਨ ਅੱਧੀ ਰਾਤ 11 ਵਜੇ ਦੇ ਕਰੀਬ ਦਰਜਨ ਦਨੌਜਵਾਨਾਂ ਨੇ ਜਸਪ੍ਰੀਤ ਸਿੰਘ ਉੱਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਐਮਰਜੈਂਸੀ ਵਾਰਡ ਦੇ ਸਾਹਮਣੇ ਆਪਣੀ ਕਾਰ ਵਿੱਚ ਬੈਠਾ ਸੀ।


ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਹੋਏ ਫ਼ਰਾਰ


ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਧੌਣ ਤੇ ਸਿਰ ਉੱਤੇ ਹਮਲਾ ਕੀਤਾ ਜਿਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।


ਪੁਲਿਸ ਬਲ ਤੈਨਾਤ ਕਰਨ ਦੀ ਕੀਤੀ ਜਾ ਰਹੀ ਹੈ ਮੰਗ


ਦੱਸ ਦੇਈਏ ਕਿ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀ, ਆਗੂ ਅਤੇ ਆਮ ਲੋਕ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰ ਚੁੱਕੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਿਸ ਤਾਇਨਾਤ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਹੁੰਦੀ ਤਾਂ ਸ਼ਾਇਦ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।