(Source: ECI/ABP News/ABP Majha)
ਜਲੰਧਰ 'ਚ ਹੜ੍ਹ ਦੀ ਮਾਰ, 50 ਪਿੰਡ ਕਰਵਾਏ ਜਾ ਰਹੇ ਖਾਲੀ, ਪਾਣੀ 'ਚ ਫਸੇ 200 ਬੰਦੇ ਕੱਢੇ ਬਾਹਰ
Affected people rescued : ਨਕੋਦਰ, ਫਿਲੌਰ, ਸ਼ਾਹਕੋਟ ਅਤੇ ਲੋਹੀਆਂ ਬਲਾਕ ਵਿੱਚ ਹੜ੍ਹ-ਸੰਵੇਦਨਸ਼ੀਲ ਇਲਾਕਿਆਂ ਵਿੱਚ ਮਿੱਟੀ ਤੇ ਰੇਤ ਦੀਆਂ ਹਜ਼ਾਰਾਂ ਬੋਰੀਆਂ ਭਰਵਾ ਕੇ ਰੱਖੀਆਂ ਗਈਆਂ ਹਨ ਤਾਂ ਜੋ ਲੋੜ ਪੈਣ ’ਤੇ ਮਿੱਟੀ ਦੇ ਕਟਾਅ ਨੂੰ ਰੋਕਣ
ਜਲੰਧਰ : ਸਤਲੁਜ ਦਰਿਆ ਵਿੱਚ ਪਾਣੀ ਦਾ ਲੇਵਲ ਵੱਧਣ ਨਾਲ ਦੋਆਬੇ ਦੇ ਕਈ ਖੇਤਰ ਪਾਣੀ ਵਿੱਚ ਡੁੱਬ ਗਏ ਹਨ। ਸਭ ਤੋਂ ਵੱਧ ਮਾਰ ਜਲੰਧਰ ਅਤੇ ਫਿਲੌਰ ਦੇ ਖੇਤਰਾਂ 'ਚ ਦੇਖਣ ਨੂੰ ਮਿਲੀ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ ਬਚਾਅ ਕਾਰਜਾਂ ਦੌਰਾਨ ਲਗਭਗ 200 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ’ਚ ਪਹੁੰਚਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਤਹਿਤ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਅਤ ਕੱਢੇ ਗਏ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਹਰ ਤਰ੍ਹਾਂ ਦੀਆਂ ਸਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਕੋਦਰ, ਫਿਲੌਰ, ਸ਼ਾਹਕੋਟ ਅਤੇ ਲੋਹੀਆਂ ਬਲਾਕ ਵਿੱਚ ਹੜ੍ਹ-ਸੰਵੇਦਨਸ਼ੀਲ ਇਲਾਕਿਆਂ ਵਿੱਚ ਮਿੱਟੀ ਤੇ ਰੇਤ ਦੀਆਂ ਹਜ਼ਾਰਾਂ ਬੋਰੀਆਂ ਭਰਵਾ ਕੇ ਰੱਖੀਆਂ ਗਈਆਂ ਹਨ ਤਾਂ ਜੋ ਲੋੜ ਪੈਣ ’ਤੇ ਮਿੱਟੀ ਦੇ ਕਟਾਅ ਨੂੰ ਰੋਕਣ ਲਈ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਮੈਡੀਕਲ ਟੀਮਾਂ ਵੱਲੋਂ ਵੀ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰਾ ਪ੍ਰਸ਼ਾਸਨ ਮਿਲ ਕੇ ਰਾਹਤ ਕਾਰਜਾਂ ਵਿੱਚ ਡਟਿਆ ਹੋਇਆ ਅਤੇ ਸਥਿਤੀ ’ਤੇ ਦਿਨ-ਰਾਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਨਿਪਟਣ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਤੋਂ ਇਲਾਵਾ ਆਰਮੀ ਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ