ਜਲੰਧਰ 'ਚ ਮੱਚਿਆ ਹੜਕੰਪ, ਦੇਰ ਰਾਤ ਘਰ ਦੇ ਬਾਹਰ ਖੜੀ ਗੱਡੀ 'ਤੇ ਹਮਲਾ, ਸ਼ੀਸ਼ੇ ਤੋੜ ਹਮਲਾਵਰ ਫਰਾਰ
ਜਲੰਧਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਦੇਰ ਰਾਤ ਘਰ ਦੇ ਬਾਹਰ ਖੜੀ ਗੱਡੀ ਨਾਲ ਤੋੜਫੋੜ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਟਾਂਡਾ ਰੋਡ ਨੇੜੇ ਇੱਕ ਮਕਾਨ ਦੇ ਬਾਹਰ ਖੜੀ ਕਾਰ 'ਤੇ ਅਣਪਛਾਤੇ ਨੌਜਵਾਨਾਂ...

ਜਲੰਧਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ 28 ਅਕਤੂਬਰ ਦੀ ਦੇਰ ਰਾਤ ਘਰ ਦੇ ਬਾਹਰ ਖੜੀ ਗੱਡੀ ਨਾਲ ਤੋੜਫੋੜ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਟਾਂਡਾ ਰੋਡ ਨੇੜੇ ਇੱਕ ਮਕਾਨ ਦੇ ਬਾਹਰ ਖੜੀ ਕਾਰ 'ਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰਕੇ ਉਸ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਰਾਤ ਦੇ ਸਮੇਂ ਹੋਈ, ਜਦੋਂ ਇਲਾਕਾ ਸ਼ਾਂਤ ਸੀ, ਜਿਸ ਕਾਰਨ ਲੋਕਾਂ ਨੂੰ ਕੋਈ ਆਵਾਜ਼ ਤੱਕ ਨਹੀਂ ਸੁਣਾਈ ਦਿੱਤੀ।
ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਕਾਰ ਸਵਾਰ ਸਨ, ਜੋ ਅਚਾਨਕ ਮੌਕੇ 'ਤੇ ਪਹੁੰਚੇ ਅਤੇ ਦੇਖਦੇ ਹੀ ਦੇਖਦੇ ਘਰ ਦੇ ਬਾਹਰ ਖੜੀ ਗੱਡੀ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਕੁਝ ਹੀ ਪਲਾਂ ਵਿੱਚ ਉਨ੍ਹਾਂ ਨੇ ਗੱਡੀ ਦੇ ਸ਼ੀਸ਼ੇ ਚਕਨਾਚੂਰ ਕਰ ਦਿੱਤੇ ਅਤੇ ਓਥੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਜਦੋਂ ਘਰ ਦੇ ਲੋਕ ਬਾਹਰ ਆਏ ਤਾਂ ਗੱਡੀ ਦੇ ਸ਼ੀਸ਼ੇ ਟੁੱਟੇ ਪਏ ਸਨ ਅਤੇ ਆਸ-ਪਾਸ ਦੇ ਲੋਕ ਵੀ ਸ਼ੋਰ ਸੁਣ ਕੇ ਇਕੱਠੇ ਹੋ ਗਏ। ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















