Jalandhar News: ਜਲੰਧਰ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਅਚਾਨਕ ਗੋਲੀ ਚੱਲਣ ਨਾਲ ਮੱਚੀ ਤਰਥੱਲੀ; ਜਾਂਚ 'ਚ ਜੁੱਟੀ ਪਲਿਸ...
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਇੱਕ ਵੱਡੀ ਘਟਨਾ ਵਾਪਰੀ। ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਕਾਲਾ ਸੰਘਿਆ ਰੋਡ 'ਤੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਇੱਕ ਵੱਡੀ ਘਟਨਾ ਵਾਪਰੀ। ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਕਾਲਾ ਸੰਘਿਆ ਰੋਡ 'ਤੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਕਾਲਾ ਸੰਘਿਆ ਰੋਡ 'ਤੇ ਅਮਰ ਐਨਕਲੇਵ ਕਲੋਨੀ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ 72 ਸਾਲਾ ਹਰੀਸ਼ ਚੰਦਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਮੌਕੇ 'ਤੇ ਪਹੁੰਚੇ ਏਸੀਪੀ ਵੈਸਟ ਸਰਵਨਜੀਤ ਸਿੰਘ ਨੇ ਦੱਸਿਆ ਕਿ ਕਾਲਾ ਸੰਘਿਆ ਰੋਡ 'ਤੇ ਸਥਿਤ ਅਮਨ ਐਨਕਲੇਵ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਆਪਣੇ ਘਰ ਦੇ ਬਾਹਰ ਆਪਣੀ ਲਾਇਸੈਂਸੀ 12 ਬੋਰ ਦੀ ਰਾਈਫਲ ਸਾਫ਼ ਕਰ ਰਿਹਾ ਸੀ ਕਿ ਜੋ ਕਿ ਅਚਾਨਕ ਚੱਲ ਗਈ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















