Jalandhar News: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਅਧਿਆਪਕ ਵਰਗ ਨੇ ਤੁਹਾਡੀ ਸਰਕਾਰ ਬਣਾਈ, ਉਸ ਨੂੰ ਰੋਜ਼ਾਨਾ ਜ਼ਲੀਲ ਕੀਤਾ ਜਾ ਰਿਹਾ, ਗਾਲੀ ਗਲੋਚ ਤੇ ਕੁੱਟਮਾਰ ਹੋ ਰਹੀ ਹੈ। ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੇ ਪਿੰਡ ਸਤੌਜ ਜਾ ਰਹੇ ਅਧਿਆਪਕਾਂ ਉੱਪਰ ਲਾਠੀਚਾਰਜ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।
ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ....
ਮੁੱਖ ਮੰਤਰੀ ਭਗਵੰਤ ਮਾਨ, ਤੁਹਾਡੇ ਪਿੰਡ ਸਤੌਜ ਦੀਆਂ ਇਹ ਤਸਵੀਰਾਂ ਦੁਖਦਾਈ ਹਨ। ਅਧਿਆਪਕਾਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਾ ਹਾਂ। ਜਿਸ ਅਧਿਆਪਕ ਵਰਗ ਨੇ ਆਸ ਨਾਲ ਤੁਹਾਡੀ ਸਰਕਾਰ ਬਣਾਈ, ਉਸ ਅਧਿਆਪਕ ਵਰਗ ਨੂੰ ਹਰ ਰੋਜ਼ ਤੁਹਾਡੀ ਸਰਕਾਰ ਜ਼ਲੀਲ ਕਰ ਰਹੀ ਹੈ, ਗਾਲੀ ਗਲੋਚ ਕਰ ਰਹੀ ਹੈ, ਕੁੱਟਮਾਰ ਕਰ ਰਹੀ ਹੈ।
ਦੱਸ ਦਈਏ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਰੋਸ ਮਾਰਚ ਕਰਨ ਜਾ ਰਹੇ ਈਟੀਟੀ/ਟੈੱਟ ਪਾਸ ਬੇਰੁਜ਼ਗਾਰ 5994 ਅਧਿਆਪਕਾਂ ਤੇ ਪੁਲਿਸ ਵਿਚਾਲੇ ਪਿੰਡ ਤੋਲਾਵਾਲ ਵਿੱਚ ਝੜਪ ਹੋ ਗਈ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਥਾਣੇ ਲੈ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਪੁਲਿਸ ਉਪਰ ਅੰਨ੍ਹੇਵਾਹ ਲਾਠੀਚਾਰਜ ਕਰਨ ਤੇ ਅਪਸ਼ਬਦ ਬੋਲਣ ਦਾ ਦੋਸ਼ ਲਾਇਆ ਹੈ। ਪ੍ਰਦਰਸ਼ਨਕਾਰੀਆਂ ਨੇ ਆਪਣੇ ਸਰੀਰ ਉਪਰ ਪੁਲਿਸ ਦੀਆਂ ਡਾਂਗਾਂ ਦੇ ਨਿਸ਼ਾਨ ਵੀ ਵਿਖਾਏ ਹਨ।
ਇਹ ਵੀ ਪੜ੍ਹੋ: Guru Nanak Jayanti 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ
ਅਧਿਆਪਕ ਯੂਨੀਅਨ ਦੇ ਸੂਬਾ ਆਗੂ ਬਲਿਹਾਰ ਸਿੰਘ ਬੱਲੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਦੇ ਪਿੰਡ ਸਤੌਜ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਤਾਂ ਪੁਲਿਸ ਨੇ ਨਾਕਾਬੰਦੀ ਕਰ ਕੇ ਉਨ੍ਹਾਂ ਨੂੰ ਪਿੰਡ ਤੋਲਾਵਾਲ ਕੋਲ ਹੀ ਰੋਕ ਲਿਆ ਤੇ ਉਨ੍ਹਾਂ ਉਪਰ ਲਾਠੀਚਾਰਜ ਕਰ ਦਿੱਤਾ। ਪ੍ਰਦਰਸ਼ਨਕਾਰੀ ਪੁਲਿਸ ਲਾਠੀਚਾਰਜ ਤੋਂ ਬਚਣ ਲਈ ਖੇਤਾਂ ਵੱਲ ਦੌੜੇ ਪਰ ਪੁਲਿਸ ਨੇ ਖੇਤਾਂ ਵਿੱਚ ਭਜਾ-ਭਜਾ ਕੇ ਕੁੱਟਿਆ, ਜਿਸ ਦੌਰਾਨ ਕਈ ਅਧਿਆਪਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਉਸ ਨੂੰ ਹਿਰਾਸਤ ਵਿੱਚ ਲੈ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਗਾਲ੍ਹਾਂ ਕੱਢੀਆਂ ਗਈਆਂ।
ਸੂਬਾ ਕਮੇਟੀ ਆਗੂਆਂ ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਬਰੇਟਾ, ਪਰਗਟ ਸਿੰਘ, ਲਵਪ੍ਰੀਤ ਦੰਦੀਵਾਲ, ਜੱਸੀ ਬਿੱਲਾ, ਹਰੀਸ਼ ਕੁਮਾਰ ਤੇ ਬੰਟੀ ਅਬੋਹਰ ਨੇ ਕਿਹਾ ਕਿ 9 ਮਹੀਨੇ ਪਹਿਲਾਂ ਬਤੌਰ ਪ੍ਰਾਇਮਰੀ ਅਧਿਆਪਕ ਚੁਣੇ ਗਏ ਉਮੀਦਵਾਰਾਂ ਨੂੰ ਜੁਆਇਨਿੰਗ ਲੈਣ ਲਈ ਸੜਕਾਂ ਉਪਰ ਰੁਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Sri muktsar sahib: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ 'ਚ ਸ਼ਾਮਲ ਹੋਈਆਂ ਸੰਗਤਾਂ