Mayor of Galt: ਪੰਜਾਬੀ ਨੇ ਅਮਰੀਕਾ 'ਚ ਗੱਡੇ ਝੰਡੇ, ਦੂਜੀ ਵਾਰ ਚੁਣਿਆ ਗਿਆ ਮੇਅਰ, ਦੁਆਬੇ ਦੇ ਇਸ ਖੇਤਰ ਦਾ ਰਹਿਣ ਵਾਲਾ
Pragat Sandhu Sacramento: ਵਿਦੇਸ਼ ਵਿਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਸਖ਼ਤ ਮਿਹਨਤ ਤੋਂ ਬਾਅਦ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਜਿਸ ਤੋਂ ਬਾਅਦ ਉਹ ਉੱਥੋਂ ਦੀ ਰਾਜਨੀਤੀ ਵਿੱਚ ਕਾਫੀ ਸਰਗਰਮ ਹੋ ਗਏ। ਲੋਕਾਂ ਨੇ ਉਸ ਦੇ ਪਿਛਲੇ
Pargat Singh Sandhu became the mayor of Galt: ਜਲੰਧਰ ਦੇ ਪਰਗਟ ਸਿੰਘ ਸੰਧੂ ਲਗਾਤਾਰ ਦੂਜੀ ਵਾਰ ਅਮਰੀਕਾ ਦੇ ਕੈਲੀਫੋਰਨੀਆ ਦੇ ਗਾਲਟ ਸ਼ਹਿਰ ਦੇ ਮੇਅਰ ਬਣੇ ਹਨ। ਪਰਗਟ ਸੰਧੂ ਮੂਲ ਰੂਪ ਵਿੱਚ ਜਲੰਧਰ ਦੇ ਲਾਂਬੜਾ ਦੇ ਪਿੰਡ ਬਸ਼ੇਰਪੁਰ ਦਾ ਰਹਿਣ ਵਾਲਾ ਹੈ ਅਤੇ ਲੰਬੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਹੈ।
ਪਰਗਟ ਸਿੰਘ ਨੂੰ ਪਹਿਲੀ ਵਾਰ ਦਸੰਬਰ 2019 ਵਿੱਚ ਗਾਲਟ ਸਿਟੀ ਦਾ ਮੇਅਰ ਨਿਯੁਕਤ ਕੀਤਾ ਗਿਆ ਸੀ। ਨਿੱਘੇ ਸੁਭਾਅ ਅਤੇ ਮਿੱਠ ਬੋਲੜੇ ਪਰਗਟ ਸਿੰਘ ਸੰਧੂ ਨੂੰ ਸਮੂਹ ਕੌਂਸਲਰਾਂ ਵੱਲੋਂ ਮੁੜ ਮੇਅਰ ਦਾ ਅਹੁਦਾ ਸੌਂਪਿਆ ਗਿਆ। ਉਨ੍ਹਾਂ ਦੇ ਮੇਅਰ ਬਣਨ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਸ ਨੂੰ ਕਦੇ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ।
ਪਰਗਟ ਸਿੰਘ ਨੇ ਆਪਣੀ ਪੜ੍ਹਾਈ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੋਂ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਵੀ ਅਹਿਮ ਯੋਗਦਾਨ ਪਾਇਆ। ਜਿਸ ਤੋਂ ਬਾਅਦ ਉਹ ਆਪਣੀ ਅਗਲੀ ਪੜ੍ਹਾਈ ਲਈ ਵਿਦੇਸ਼ ਚਲਾ ਗਿਆ।
ਵਿਦੇਸ਼ ਵਿਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਸਖ਼ਤ ਮਿਹਨਤ ਤੋਂ ਬਾਅਦ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਜਿਸ ਤੋਂ ਬਾਅਦ ਉਹ ਉੱਥੋਂ ਦੀ ਰਾਜਨੀਤੀ ਵਿੱਚ ਕਾਫੀ ਸਰਗਰਮ ਹੋ ਗਏ। ਲੋਕਾਂ ਨੇ ਉਸ ਦੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੀ ਬਦੌਲਤ ਸੰਧੂ ਮੁੜ ਜਿੱਤ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ