Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨ ਪੰਜਾਬ ਦੇ ਖਿਡਾਰੀਆਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ ਹਨ ਜਿਸ ਤੋਂ ਬਾਅਦ ਇੱਕ ਵਾਰ ਮੁੜ ਇੱਕ ਵਾਰ ਉਹ ਮਾਮਲਾ ਚਰਚਾ ਦਾ ਵਿਸ਼ਾ ਬਣਾ ਗਿਆ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਭਤੀਜੇ ’ਤੇ ਖਿਡਾਰੀ ਤੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗਣ ਦਾ ਇਲਜ਼ਾਮ ਲਾਏ ਸੀ।


ਇਸ ਮਾਮਲੇ ਵਿੱਚ ਹੁਣ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਕਿਹਾ ਕਿ ਉਹ ਨੌਜਵਾਨ ਅੱਜ ਵੀ ਤੁਹਾਡੀ ਨੌਕਰੀ ਦਾ ਇੰਤਜ਼ਾਰ ਕਰ ਰਿਹਾ ਹੈ। ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਯਾਦ ਕਰਵਾ ਰਿਹਾ ਹਾਂ ਕਿ ਜਿਸ ਖਿਡਾਰੀ ਨੂੰ ਤੁਸੀਂ ਆਪਣੀ ਸਿਆਸਤ ਲਈ ਵਰਤਿਆ ਸੀ, ਨੌਕਰੀ ਦੇਣ ਦਾ ਸਿਆਸੀ ਡਰਾਮਾ ਕੀਤਾ ਸੀ, ਓਹ ਅੱਜ ਵੀ ਤੁਹਾਡੀ ਨੌਕਰੀ ਦਾ ਇੰਤਜ਼ਾਰ ਕਰ ਰਿਹਾ ਹੈ! ਕੀ ਹੁਣ ਤੁਸੀਂ 2 ਕਰੋੜ ਦਾ ਇੰਤਜ਼ਾਰ ਕਰ ਰਹੇ ਹੋ?






ਜ਼ਿਕਰ ਕਰ ਦਈਏ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਸੀ ਕਿ ਖਿਡਾਰੀ ਜਸਇੰਦਰ ਸਿੰਘ ਨੂੰ ਜੋ ਨੌਕਰੀ ਬਣਦੀ ਹੈ ਉਹ ਮੈਂ ਦਿਆਂਗਾ। ਇਸ ਮਾਮਲੇ ਵਿੱਚ ਹੁਣ ਪਰਗਟ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਨੌਜਵਾਨ ਅੱਜ ਵੀ ਨੌਕਰੀ ਉਡੀਕ ਕਰ ਰਿਹਾ ਹੈ। ਪਰਗਟ ਸਿੰਘ ਨੇ ਇਲਜ਼ਾਮ ਵੀ ਲਾਏ ਨੇ ਕੀ ਹੁਣ ਤੁਸੀਂ ਦੋ ਕਰੋੜ ਦਾ ਇੰਤਜ਼ਾਰ ਕਰ ਰਹੇ ਹੋ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।