DC ਦਫ਼ਤਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ, ਵਿਧਾਇਕ ਦਾ ਬਿਆਨ ਆਇਆ ਸਾਹਮਣੇ, ਦਿੱਤੀ ਸਫਾਈ
Pen down strike called off : ਡਿਪਟੀ ਕਮਿਸ਼ਨਰ ਦਫ਼ਤਰ ਐਸੋਸੀਏਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਐਸੋਸੀਏਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਦੱਸਿਆ ਕਿ - ''ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਮਿਤੀ 18-7-2023 ਨੂੰ ਤਹਿਸੀਲ ਦਫਤਰ...
Pen down strike called off - ਪੰਜਾਬ ਦੇ ਸਾਰੇ DC ਦਫ਼ਤਰਾਂ, SDM ਦਫ਼ਤਰਾਂ ਤੇ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦੇ ਖਿਲਾਫ਼ ਇਹ ਸਾਰੇ ਮੁਲਾਜ਼ਮ ਨਿੱਤਰੇ ਹੋਏ ਸਨ। ਵਿਧਾਇਕ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਸਾਰੇ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਲਈ ਹੈ ਅਤੇ ਆਪਣੇ ਕੰਮ 'ਤੇ ਵਾਪਸ ਆ ਗਏ ਹਨ।
ਮੁਲਾਜ਼ਮਾਂ ਦਾ ਪੱਖ
ਡਿਪਟੀ ਕਮਿਸ਼ਨਰ ਦਫ਼ਤਰ ਐਸੋਸੀਏਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਐਸੋਸੀਏਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਦੱਸਿਆ ਕਿ - ''ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਮਿਤੀ 18-7-2023 ਨੂੰ ਤਹਿਸੀਲ ਦਫਤਰ ਰੂਪਨਗਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ ਸੀ। ਜਿਸ ਉਪਰੰਤ ਸਰਕਾਰੀ ਕਰਮਚਾਰੀਆਂ ਵਲੋਂ ਉਹਨਾ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਜਿਲ੍ਹਾ ਰੂਪਨਗਰ ਵਿਖੇ ਕਲਮਛੋੜ ਹੜਤਾਲ ਕੀਤੀ ਗਈ ਸੀ। ਜਿਸ ਸਬੰਧੀ ਹਲਕਾ ਵਿਧਾਇਕ ਦਿਨੇਸ ਚੱਢਾ ਵਲੋਂ ਆਪਣੇ ਫੇਸਬੁੱਕ ਤੋਂ ਵਿਡਿਓ ਮੈਸਿਜ ਰਾਹੀਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹਨਾਂ ਦਾ ਕਰਮਚਾਰੀਆਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ।
ਜਿਸ ਨਾਲ ਜੱਥੇਬੰਦੀ ਵਲੋਂ ਸਹਿਮਤੀ ਪ੍ਰਗਟਾਈ ਹੈ, ਆਮ ਪਬਲਿਕ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ, ਜਥੇਬੰਦੀ ਵਲੋਂ ਆਪਣੀ ਕਲਮਛੋੜ ਹੜਤਾਲ ਪਬਲਿਕ ਹਿੱਤਾਂ ਵਿੱਚ ਵਾਪਸ ਲਈ ਜਾਂਦੀ ਹੈ।''
ਜਲੰਧਰ ਯੂਨਿਟ ਨੇ ਹੜਤਾਲ ਵਾਪਸ ਲਈ
ਵਿਧਾਇਕ ਦਿਨੇਸ਼ ਚੱਢਾ ਦੀ ਸਫ਼ਾਈ
ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈ ਵੀਡੀਓ 'ਚ ਕਿਹਾ ਹੈ ਕਿ ਪਿਛਲੇ ਦਿਨੀਂ ਤਹਿਸੀਲ 'ਚ ਉਨ੍ਹਾਂ ਵੱਲੋਂ ਕੀਤੀ ਗਈ ਚੈਕਿੰਗ ਲੋਕ ਹਿੱਤ 'ਚ ਸੀ। ਸੇਵਾਵਾਂ ਵਿੱਚ ਸੁਧਾਰ ਕਰਨਾ ਸੀ ਪਰ ਇਸ ਚੈਕਿੰਗ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਕੁਝ ਗੁੱਸਾ ਵੀ ਸੀ। ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਚੈਕਿੰਗ ਦੇ ਬਦਲੇ ਕਿਸੇ ਨੂੰ ਨੁਕਸਾਨ ਪਹੁੰਚਾਉਣ ਦਾ ਉਸ ਦਾ ਨਾ ਤਾਂ ਕੋਈ ਇਰਾਦਾ ਸੀ ਅਤੇ ਨਾ ਹੀ ਹੋਵੇਗਾ।
ਵਿਧਾਇਕ ਦਿਨੇਸ਼ ਚੱਢਾ ਕਿ ਉਨ੍ਹਾਂ ਦਾ ਸਾਰਿਆਂ ਦਾ ਬਹੁਤ ਸਤਿਕਾਰ ਹੈ। ਤੁਸੀਂ ਸਾਰਿਆਂ ਨੇ ਮਿਲ ਕੇ ਮੈਨੂੰ ਵਿਧਾਇਕ ਬਣਾਇਆ ਹੈ। ਪੰਜਾਬ ਵਿੱਚ ਸਾਡੀ ਪਾਰਟੀ ਦੀ ਸਰਕਾਰ ਬਣੀ ਹੈ। ਤੁਸੀਂ ਸਾਰੇ ਪਹਿਲਾਂ ਵੀ ਸਤਿਕਾਰਯੋਗ ਸੀ, ਅੱਜ ਵੀ ਸਤਿਕਾਰਯੋਗ ਹੋ। ਸਾਰੇ ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਪਰਤਣਾ ਚਾਹੀਦਾ ਹੈ, ਤਾਂ ਜੋ ਅਸੀਂ ਮਿਲ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਸਕੀਏ। ਮੁਲਾਜ਼ਮਾਂ ਬਾਰੇ ਉਸ ਦੇ ਮਨ ਵਿੱਚ ਪਹਿਲਾਂ ਵੀ ਕੁਝ ਨਹੀਂ ਸੀ ਅਤੇ ਨਾ ਹੀ ਹੁਣ ਹੈ। ਜੇਕਰ ਕਿਸੇ ਕਰਮਚਾਰੀ ਨੂੰ ਠੇਸ ਪਹੁੰਚੀ ਹੈ, ਤਾਂ ਮੈਨੂੰ ਲੱਗਦਾ ਹੈ ਕਿ ਕੁਝ ਸੰਚਾਰ ਅੰਤਰ ਸੀ।