Gurmeet ram rahim: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਮੁਸੀਬਤ ਹੋਰ ਵਧਣ ਜਾ ਰਹੀ ਹੈ। ਪੰਜਾਬ-ਹਰਿਆਣਾ ਹਾਈਕੋਰਟ 'ਚ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਹਾਈ ਕੋਰਟ ਦੇ ਵਕੀਲ ਨਵਕਿਰਨ ਦੀ ਤਰਫੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਰਾਮ ਰਹੀਮ ਨੂੰ ਪੈਰੋਲ ਨਾ ਦਿੱਤੀ ਜਾਵੇ। ਪਟੀਸ਼ਨਰ ਨੇ ਜਲੰਧਰ ਵਿੱਚ ਦਰਜ ਐਫਆਈਆਰ ਦਾ ਵੀ ਹਵਾਲਾ ਦਿੱਤਾ ਹੈ।
ਵਕੀਲ ਦਾ ਕੀ ਕਹਿਣਾ ਹੈ?
ਦੱਸ ਦੇਈਏ ਕਿ ਰਾਮ ਰਹੀਮ ਇਸ ਸਮੇਂ ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਡੇਰਾ ਮੁਖੀ ਰਾਮ ਰਹੀਮ ਖਿਲਾਫ ਦਾਇਰ ਪਟੀਸ਼ਨ ਨੂੰ ਲੈ ਕੇ ਰਾਮ ਰਹੀਮ ਦੇ ਵਕੀਲ ਜਤਿੰਦਰ ਖੁਰਾਣਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਸ ਦਾ ਕਹਿਣਾ ਹੈ ਕਿ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਗਲਤ ਹੈ। ਪੰਜਾਬ ਸਰਕਾਰ ਨੂੰ ਵੀ ਇਸ ਦਾ ਕੋਈ ਸਬੂਤ ਨਹੀਂ ਮਿਲਿਆ।
ਕਿਸ ਕੇਸ ਵਿੱਚ FIR ਦਰਜ ਕੀਤੀ ਗਈ ਸੀ?
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਡੇਰਾ ਮੁਖੀ ਰਾਮ ਰਹੀਮ ਦੇ ਖਿਲਾਫ ਜਲੰਧਰ 'ਚ ਗੁਰੂ ਰਵਿਦਾਸ 'ਤੇ ਟਿੱਪਣੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ, ਜਿਸ ਦੀ ਜਾਂਚ ਅਜੇ ਜਾਰੀ ਹੈ ਪਰ ਕੁਝ ਦਿਨ ਪਹਿਲਾਂ ਵਕੀਲ ਜਤਿੰਦਰ ਖੁਰਾਣਾ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੂੰ ਡੇਰਾ ਮੁਖੀ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ ਕਿਉਂਕਿ ਪੁਲਿਸ ਨੇ ਝੂਠੀ ਸ਼ਿਕਾਇਤ ਦਰਜ ਕੀਤੀ ਹੈ। ਪੁਲਿਸ ਨੇ ਬਿਨਾਂ ਕਿਸੇ ਜਾਂਚ ਦੇ ਮਾਮਲਾ ਦਰਜ ਕੀਤਾ ਹੈ।
ਵੀਡੀਓ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ
ਖੁਰਾਣਾ ਨੇ ਕਿਹਾ ਕਿ ਜਿਸ ਵੀਡੀਓ ਨੂੰ ਐਫਆਈਆਰ ਦਾ ਆਧਾਰ ਬਣਾਇਆ ਗਿਆ ਹੈ, ਉਹ ਪੁਰਾਣੀ ਵੀਡੀਓ ਹੈ ਜਿਸ ਨੂੰ ਐਡਿਟ ਕੀਤਾ ਗਿਆ ਹੈ। ਪੁਲਿਸ ਨੇ ਉਹ ਵੀਡੀਓ ਨਹੀਂ ਦੇਖੀ ਜਿਸ ਦੇ ਆਧਾਰ 'ਤੇ ਬਣਾਈ ਗਈ ਹੈ ਪਰ ਅੱਧੀ ਜਾਣਕਾਰੀ ਸੁਣ ਕੇ ਐਫ.ਆਈ.ਆਰ ਦਰਜ ਕੀਤ ਗਈ ਹੈ। ਇਹ ਸ਼ਿਕਾਇਤ ਗੁਰੂ ਰਵਿਦਾਸ ਟਾਈਗਰ ਫੋਰਸ ਨਾਂ ਦੀ ਸੰਸਥਾ ਦੇ ਮੁਖੀ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਗੁਰੂ ਰਵਿਦਾਸ ਮਹਾਰਾਜ ਬਾਰੇ ਗ਼ਲਤ ਟਿੱਪਣੀ ਕਰਨ ਕਾਰਨ ਸਮਾਜ ਦੇ ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ ਹੈ।