Jalandhar News : ਜ਼ਿਲਾ ਜਲੰਧਰ ਦੀ ਫਿਲੌਰ ਪੁਲਿਸ ਨੇ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਲੁੱਟ-ਖੋਹ ਕਰਨ ਵਾਲੇ 4 ਦੋਸ਼ੀਆਂ ਨੂੰ 15,34,500 ਰੁਪਏ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 500 ਗ੍ਰਾਮ ਨਸ਼ੀਲਾ ਪਾਊਡਰ, 30 ਨਸ਼ੀਲੇ ਟੀਕੇ, 1 ਦਾਤਰ ਅਤੇ ਇਕ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਕੁੱਝ ਲੁਟੇਰਿਆਂ ਨੇ ਘੇਰ ਲਿਆ ਅਤੇ ਉਸ ਕੋਲੋਂ ਕਰੀਬ 23 ਲੱਖ 50 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ ਸੀ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 24 ਜੁਲਾਈ ਨੂੰ ਟੋਲ ਪਲਾਜ਼ਾ ਦੇ ਮੈਨੇਜਰ ਨਾਲ 23 ਲੱਖ 50 ਹਜ਼ਾਰ ਦੀ ਲੁੱਟ ਦੀ ਵਾਰਦਾਤ ਹੋਈ ਸੀ। ਜਿਸ 'ਚ ਮਾਸਟਰਮਾਈਂਡ ਵਿਪਨ ਕੁਮਾਰ ਸੀ, ਜੋ ਪਹਿਲਾਂ ਇਸ ਟੋਲ ਪਲਾਜ਼ਾ 'ਤੇ ਐਂਬੂਲੈਂਸ ਚਲਾਉਂਦਾ ਸੀ। 

 

ਉਸ ਨੂੰ ਪਤਾ ਸੀ ਕਿ ਟੋਲ ਪਲਾਜ਼ਾ 'ਤੇ ਕੈਸ਼ ਕਦੋਂ ਅਤੇ ਕਿਵੇਂ ਬੈਂਕ 'ਚ ਜਮ੍ਹਾ ਹੋਣ ਲਈ ਜਾਂਦਾ ਸੀ। ਜਿਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਪੂਰੀ ਯੋਜਨਾ ਬਣਾਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ, ਗੁਰਜੀਤ ਸਿੰਘ, ਵਿਪਨ ਕੁਮਾਰ, ਧਰਮਿੰਦਰ ਵਜੋਂ ਹੋਈ ਹੈ। ਗੁਰਪ੍ਰੀਤ ਗੋਪੀ ਅਜੇ ਫਰਾਰ ਹੈ।

 

ਦੱਸ ਦੇਈਏ ਕਿ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿੱਚ ਫਿਲੌਰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਆ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਦੀਆਂ ਦੋ ਗੱਡੀਆਂ ਆ ਗਈਆਂ, ਜਿਨ੍ਹਾਂ 'ਚੋਂ ਇਕ ਗੱਡੀ ਮੈਨੇਜਰ ਦੀ ਕਾਰ ਦੇ ਅੱਗੇ ਆ ਗਈ ਜਦਕਿ ਦੂਸਰੀ ਉਸ ਦੇ ਪਿੱਛੇ ਆ ਗਈ। ਜਦੋਂ ਪਤਾ ਲੱਗਾ ਹੈ ਕਿ ਮੈਨੇਜਰ ਦੇ ਡਰਾਈਵਰ ਨੇ ਆਪਣੀ ਗੱਡੀ ਅੰਦਰੋਂ ਲੌਕ ਕਰ ਦਿੱਤੀ। ਲੁਟੇਰੇ ਮੈਨੇਜਰ ਦੀ ਕਾਰ ਦੇ ਸ਼ੀਸ਼ੇ ਤੋੜ ਕੇ ਅੰਦਰ ਪਏ 23.50 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ।  

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ