MLA Vikramjit Chaudhary: ਜਲੰਧਰ ਦੇ ਫਿਲੌਰ ਹਲਕੇ ਤੋਂ ਮੌਜੂਦਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਕਾਂਗਰਸ ਨੇ ਮੁਅੱਤਲ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਪੱਤਰ ਵਿੱਚ ਕੀਤੀ ਗਈ ਹੈ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। 


ਜਲੰਧਰ ਤੋਂ ਟਿਕਟ ਨਾ ਮਿਲਣ ਕਾਰਨ ਚੌਧਰੀ ਪਰਿਵਾਰ ਕਾਂਗਰਸ ਤੋਂ ਕਾਫੀ ਨਾਰਾਜ਼ ਸੀ। ਪਿਛਲੇ ਕੁਝ ਦਿਨਾਂ ਤੋਂ ਵਿਧਾਇਕ ਵਿਕਰਮਜੀਤ ਸਿੰਘ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਬਣਾਏ ਜਾਣ ਵਿਰੁੱਧ ਲਗਾਤਾਰ ਬਿਆਨਬਾਜ਼ੀ ਕਰ ਰਹੇ ਸਨ। ਇਸ ਦੇ ਨਾਲ ਹੀ ਵਿਕਰਮਜੀਤ ਸਿੰਘ ਚੌਧਰੀ ਦੀ ਮਾਤਾ ਕਰਮਜੀਤ ਕੌਰ ਚੌਧਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਕਾਂਗਰਸ ਨੇ ਇਹ ਕਾਰਵਾਈ ਕੀਤੀ ਹੈ। 


ਪੱਤਰ 'ਚ ਲਿਖਿਆ ਗਿਆ ਹੈ ਕਿ ਉਨ੍ਹਾ ਦੇ ਇਹ ਬਿਆਨ ਪਾਰਟੀ ਸੰਗਠਨ ਤੇ ਵਰਕਰਾਂ ਨੂੰ ਗ਼ਲਤ ਸੁਨੇਹਾ ਦੇ ਰਹੇ ਹਨ। ਨਿੱਜੀ ਤੌਰ 'ਤੇ ਕਈ ਵਾਰ ਚੇਤਾਵਨੀ ਦਿੱਤੇ ਜਾਣ ਦੇ ਬਾਵਜੂਦ ਵਿਕਰਮਜੀਤ ਸਿੰਘ ਚੌਧਰੀ ਨੇ ਪਾਰਟੀ ਵਿਰੋਧੀ ਗਤੀਵਿਧੀਆ ਜਾਰੀ ਰੱਖੀਆਂ ਹਨ ਜਿਸ ਕਰਕੇ ਵਿਕਰਮਜੀਤ ਸਿੰਘ ਚੌਧਰੀ ਨੂੰ ਅਗਲੇ ਹੁਕਮਾਂ ਤੱਕ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਕੇ ਮੁਅੱਤਲ ਕੀਤਾ ਜਾ ਰਿਹਾ ਹੈ। 


ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਨਾ ਮਿਲਣ ਤੋਂ ਬਾਅਦ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪਾਰਟੀ ਖ਼ਿਲਾਫ਼ ਮੁਹਿੰਮ ਛੇੜੀ ਹੋਈ ਹੈ। ਉਨ੍ਹਾਂ ਦੇ ਮਾਤਾ ਤੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਵੀ ਭਾਜਪਾ 'ਚ ਸ਼ਾਮਲ ਹੋ ਚੁਕੇ ਹਨ। ਜੇਕਰ ਚੌਧਰੀ ਵਿਕਰਮਜੀਤ ਸਿੰਘ ਭਾਜਪਾ 'ਚ ਸ਼ਾਮਲ ਹੁੰਦੇ ਤਾਂ ਉਨ੍ਹਾਂ ਨੂੰ ਵਿਧਾਇਕ ਦਾ ਅਹੁਦਾ ਛੱਡਣਾ ਪੈਣਾ ਸੀ।



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ