ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨਾਲ ਪੁਲਿਸ ਦੀ ਹੋਈ ਝੜਪ, ਜਲੰਧਰ 'ਚ ਕਿਸਾਨਾਂ ਨੇ ਪੁੱਟੇ ਬੈਰੀਕੇਡ, ਪੁਲਿਸ ਨੇ ਦਿਖਾਈ ਆਪਣੀ ਤਾਕਤ
ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਬਹੁਤ ਧੱਕਾ-ਮੁੱਕੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 12 ਵਜੇ ਦੇ ਕਰੀਬ ਕਿਸਾਨ ਨਿਰਧਾਰਤ ਸਮੇਂ ਅਨੁਸਾਰ ਮੰਤਰੀ ਦੇ ਘਰ ਵੱਲ ਵਧਣ ਲੱਗੇ। ਕਿਸਾਨਾਂ ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡਿੰਗ ਕਰ ਦਿੱਤੀ ਸੀ।

Farmer Protest: ਪੰਜਾਬ ਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਨੂੰ 13 ਮਹੀਨਿਆਂ ਬਾਅਦ ਕਿਸਾਨਾਂ ਦੇ ਕਬਜ਼ੇ ਤੋਂ ਖਾਲੀ ਕਰਵਾਏ ਜਾਣ ਤੋਂ ਨਾਰਾਜ਼ ਕਿਸਾਨ ਮਜ਼ਦੂਰ ਮੋਰਚਾ (KKM) ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਉਖਾੜ ਸੁੱਟਿਆ।
ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਬਹੁਤ ਧੱਕਾ-ਮੁੱਕੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 12 ਵਜੇ ਦੇ ਕਰੀਬ ਕਿਸਾਨ ਨਿਰਧਾਰਤ ਸਮੇਂ ਅਨੁਸਾਰ ਮੰਤਰੀ ਦੇ ਘਰ ਵੱਲ ਵਧਣ ਲੱਗੇ। ਕਿਸਾਨਾਂ ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡਿੰਗ ਕਰ ਦਿੱਤੀ ਸੀ।
ਇਸ ਦੌਰਾਨ ਜਦੋਂ ਕਿਸਾਨ ਅੱਗੇ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਕਿਸਾਨਾਂ ਨੂੰ ਰੋਕਣ ਵਿੱਚ ਅਸਫਲ ਰਹੀ ਜਿਸ ਤੋਂ ਬਾਅਦ ਕਿਸਾਨ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਪਹੁੰਚੇ ਤੇ ਧਰਨਾ ਦਿੱਤਾ। ਕਿਸਾਨਾਂ ਦਾ ਇਹ ਵਿਰੋਧ ਦੁਪਹਿਰ ਤਿੰਨ ਵਜੇ ਦੇ ਕਰੀਬ ਜਾਰੀ ਰਿਹਾ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ 2024 ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਰੀਕੇਡਿੰਗ ਕਰਕੇ ਰਸਤਾ ਬੰਦ ਕਰ ਦਿੱਤਾ। ਕਿਸਾਨਾਂ ਨੇ ਚਾਰ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਪੰਜਾਬ ਪੁਲਿਸ ਨੇ 19 ਮਾਰਚ ਨੂੰ ਕਿਸਾਨਾਂ ਤੋਂ ਹਾਈਵੇਅ ਖਾਲੀ ਕਰਵਾ ਲਿਆ। ਇਸ ਤੋਂ ਇਲਾਵਾ, ਕਿਸਾਨਾਂ ਦੁਆਰਾ ਲਗਾਏ ਗਏ ਸ਼ੈੱਡਾਂ ਸਮੇਤ ਹੋਰ ਸਥਾਈ ਢਾਂਚੇ ਨੂੰ ਵੀ ਢਾਹ ਦਿੱਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
