(Source: ECI/ABP News/ABP Majha)
Punjab ਦੇ ਇਸ ਸ਼ਹਿਰ 'ਚ PM ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ, ਇਹਨਾਂ ਧਾਰਾਵਾਂ ਤਹਿਤ FIR ਦਰਜ ਕਰਨ ਦੀ ਮੰਗ
complaint against PM Narendra Modi - ਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੰਜਾਬ ਵਿੱਚ ਇੱਕ ਆਵਾਜ਼ ਉੱਠੀ ਹੈ। ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੀਐਮ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸੋਸ਼ਲਿਸਟ ਪਾਰਟੀ ਆਫ ਇੰਡੀਆ ਦਾ
Complaint against PM Modi in Hoshiarpur - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੰਜਾਬ ਵਿੱਚ ਇੱਕ ਆਵਾਜ਼ ਉੱਠੀ ਹੈ। ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੀਐਮ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸੋਸ਼ਲਿਸਟ ਪਾਰਟੀ ਆਫ ਇੰਡੀਆ ਦਾ 7 ਮੈਂਬਰੀ ਵਫ਼ਦ ਓਮ ਸਿੰਘ ਸਟਿਆਣਾ ਤੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਨੂੰ ਮਿਲਿਆ।
ਇਸ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਤਿੰਨ ਸਫ਼ਿਆਂ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਵਫ਼ਦ ਨੇ ਧਾਰਾ 153 (ਏ),153 (ਬੀ), 295 (ਏ), 505 (2) ਅਤੇ ਸੈਕਸ਼ਨ 123 (3ਏ) ਅਤੇ 125 ਭਾਰਤ ਦੇ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।
ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ 7 ਮੈਂਬਰੀ ਵਫ਼ਦ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵਿਚਾਰਾਂ ਦੀ ਆਜ਼ਾਦੀ ਦੇ ਪ੍ਰਗਟਾਵੇ ਦੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਉਲੰਘਣਾ ਕੀਤੀ ਗਈ ਹੈ।
ਉਨ੍ਹਾਂ ਵੱਲੋਂ ਧਰਮ ਨੂੰ ਸਿਆਸਤ ਨਾਲ ਮਿਲਾ ਕੇ ਕਰਨਾਟਕ ਦੀਆਂ ਚੋਣਾਂ ਵਿਚ ਵੱਡੀਆਂ ਰੈਲੀਆਂ ਵਿਚ ਵੋਟਰਾਂ ਨੂੰ ਈਵੀਐੱਮ ਮਸ਼ੀਨ ਦਾ ਬਟਨ ਦਬਾਉਣ ਸਮੇਂ ਜੈ ਬਜਰੰਗ ਬਲੀ ਦਾ ਨਾਅਰਾ ਲਗਾਉਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦਾ ਵੀਡੀਓ ਰਿਕਾਰਡਿੰਗ ਕਲਿੱਪ ਵੀ ਨਾਲ ਨੱਥੀ ਕੀਤਾ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਹੁਸ਼ਿਆਰਪੁਰ ਵਿੱਚ ਹੋਈ ਹੈ। ਪਰ ਵੱਡੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੰਜਾਬ ਪੁਲਿਸ ਸ਼ਿਕਾਇਤ ਦਰਜ ਵੀ ਕਰੇਗੀ ਜਾਂ ਫਿਰ ਮਾਮਲਾ ਦਰਜ ਕਰ ਸਕਦੀ ਹੈ ਜਾ ਨਹੀਂ। ਪਰ ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ 7 ਮੈਂਬਰੀ ਨੇ ਆਪਣੀ ਆਵਾਜ਼ ਜ਼ਰੂਰ ਬੁਲੰਦ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial