ਹੁਸ਼ਿਆਰਪੁਰ ਦੇ ਚੱਬੇਵਾਲ ਦੇ ਵਿੱਚ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਹੁਸ਼ਿਆਰਪੁਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਗੈਂਗਸਟਰ ਕਿਸੇ ਚੱਬੇਵਾਲ ਨੇੜੇ ਕਿਸੇ ਥਾਂ 'ਤੇ ਲੁਕੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦਾ ਪਿੱਛਾ ਕੀਤਾ ਅਤੇ ਜਿੱਥੇ ਇਹ ਗੈਂਗਸਟਰ ਲੁਕੇ ਹੋਏ ਸੀ ਉਸ ਥਾਂ ਨੂੰ ਘੇਰਾ ਪਾ ਲਿਆ।
ਪੁਲਿਸ ਦੀ ਆਮਦ ਨੂੰ ਦੇਖ ਬਦਮਾਸ਼ਾਂ ਨੇ ਪੁਲਿਸ ਪਾਰਟੀ ਦੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਵਾਬੀ ਕਾਰਵਾਈ ਦੇ ਵਿੱਚ ਤਿੰਨ ਗੈਂਗਸਟਰਾਂ ਦੇ ਗੋਲੀਆਂ ਲੱਗ ਗਈਆਂ। ਇਹਨਾਂ ਤਿੰਨਾਂ ਬਦਮਾਸ਼ਾਂ ਦੇ ਪੈਰ ਵਿੱਚ ਗੋਲੀਆਂ ਮਾਰੀਆਂ ਗਈਆਂ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਤਿੰਨਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਕ ਚੱਬੇਵਾਲ ਵਿਚ ਕੁਝ ਦਿਨ ਪਹਿਲਾਂ ਇਕ ਹਾਰਡਵੇਅਰ ਦੀ ਦੁਕਾਨ 'ਤੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਸੀ। ਇਸ ਕੇਸ ਨੂੰ ਸੁਲਝਾਉਂਦੇ ਹੋਏ ਪੰਜਾਬ ਪੁਲਿਸ ਇਹਨਾਂ ਤਿੰਨ ਬਦਮਾਸ਼ਾਂ ਤਕ ਪਹੁੰਚੀ ਤੇ ਸ਼ਿਆਰਪੁਰ ਪੁਲਿਸ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ। ਹੁਸ਼ਿਆਰਪੁਰ ਦੇ ਹਰਿਆਣਾ, ਚੱਬੇਵਾਲ ਅਤੇ ਮਹਿਤਪੁਰ ਥਾਣੇ ਵਿੱਚ ਵੀ ਇਹਨਾਂ ਤਿੰਨਾਂ ਖਿਲਾਫ਼ ਵੱਖ ਵੱਖ ਮਾਮਲੇ ਦਰਜ ਹਨ। ਜਿਹਨਾਂ ਵਿੱਚ ਪੁਲਿਸ ਨੂੰ ਇਹ ਲੋੜਿੰਦੇ ਸਨ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਬਦਮਾਸ਼ਾਂ ਅਤੇ ਗੈਂਗਸਟਰਾਂ ਨੂੰ ਸਖਤ ਸੰਦੇਸ਼ ਵੀ ਜਾਰੀ ਕਰ ਰਹੀ ਹੈ ਕਿ ਅਪਰਾਧ ਛੱਡ ਕੇ ਸੁਧਰ ਜਾਵੇ ਨਹੀਂ ਤਾਂ ਗੋਲੀਆਂ ਖਾਣ ਨੂੰ ਤਿਆਰ ਰਹੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ