ਹਰ ਚੜ੍ਹਦੇ ਦਿਨ ਪੰਜਾਬ 'ਚ ਹੋ ਰਹੇ ਨੇ Encounter, ਹੁਣ ਕਪੂਰਥਲਾ 'ਚ ਹੋਇਆ ਪੁਲਿਸ ਮੁਕਾਬਲਾ, ਗੋਲ਼ੀਆਂ ਲੱਗਣ ਨਾਲ 2 ਬਦਮਾਸ਼ ਜ਼ਖ਼ਮੀ
ਐਸਐਸਪੀ ਕਪੂਰਥਲਾ ਗੌਰਵ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਦੇ ਪਿੰਡ ਲਾਟੀਵਾਲ ਦੇ ਹੁਕਮ ਸਿੰਘ ਅਤੇ ਜੋਗਾ ਸਿੰਘ ਨਾਮ ਦੇ ਦੋ ਅਪਰਾਧੀ ਢਿਲਵਾਂ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੇ ਇਰਾਦੇ ਨਾਲ ਘੁੰਮ ਰਹੇ ਹਨ।
Punjab Police: ਅੱਜ ਸਵੇਰੇ ਪੰਜਾਬ ਦੇ ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ ਜ਼ਖਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਕਪੂਰਥਲਾ ਗੌਰਵ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਦੇ ਪਿੰਡ ਲਾਟੀਵਾਲ ਦੇ ਹੁਕਮ ਸਿੰਘ ਅਤੇ ਜੋਗਾ ਸਿੰਘ ਨਾਮ ਦੇ ਦੋ ਅਪਰਾਧੀ ਢਿਲਵਾਂ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੇ ਇਰਾਦੇ ਨਾਲ ਘੁੰਮ ਰਹੇ ਹਨ।
Kapurthala Police (CIA Staff) achieved a major success against crime and arrested 02 accused who were involved in robbery at the point of pistol along with their weapons.
— Kapurthala Police (@PP_kapurthala) May 27, 2025
Recovery
• 02 country-made pistols
• 03 live rounds
• 01 motorcycle without number plate#kapurthalapolice pic.twitter.com/EXX8XiSO98
ਸੂਚਨਾ ਦੇ ਆਧਾਰ 'ਤੇ, ਪੁਲਿਸ ਟੀਮ ਨੇ ਢਿਲਵਾਂ ਮੰਡੀ ਵਿਖੇ ਨਾਕਾਬੰਦੀ ਕੀਤੀ। ਜਦੋਂ ਪੁਲਿਸ ਨੇ ਦੋ ਬਾਈਕ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਅਪਰਾਧੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ।
ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ, ਤਿੰਨ ਕਾਰਤੂਸ ਅਤੇ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਇਸ ਵੇਲੇ ਦੋਵੇਂ ਜ਼ਖਮੀ ਅਪਰਾਧੀ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















