Jalandhar: ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦਾ ਪੀਏ ਹੋਣ ਦਾ ਦਾਅਵਾ ਕਰਕੇ ਲੋਕਾਂ ਤੋਂ ਪੈਸੇ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।


ਜ਼ਿਕਰ ਕਰ ਦਈਏ ਕਿ ਕੁਝ ਦਿਨ ਪਹਿਲਾਂ ਜਲੰਧਰ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੀ.ਏ ਰੋਹਿਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਲੋਕਾਂ ਦਾ ਫੋਨ ਆਇਆ, ਜਿਸ 'ਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਵਿਧਾਇਕ ਦਾ (ਪੀ.ਏ.) ਦੱਸਿਆ ਅਤੇ ਨਾਲ ਹੀ ਵਿਧਾਇਕ ਨਾਲ ਗੱਲ ਕਰਵਾਉਣ ਦੀ ਗੱਲ ਵੀ ਕਹੀ ਸੀ।


ਇਸ ਵੀ ਸਾਹਮਣੇ ਆਇਆ ਹੈ ਕਿ ਇਸ ਦੌਰਾਨ ਇੱਕ ਹੋਰ ਵਿਅਕਤੀ ਵਿਧਾਇਕ ਰਮਨ ਅਰੋੜਾ ਦੇ ਰੂਪ ਵਿੱਚ ਸਾਹਮਣੇ ਵਾਲੇ ਵਿਅਕਤੀ ਤੋਂ ਪੈਸੇ ਦੀ ਮੰਗ ਕਰ ਰਿਹਾ ਹੈ ਅਤੇ ਵੱਖ-ਵੱਖ ਕਾਰਨ ਦੱਸ ਰਿਹਾ ਹੈ। ਦੱਸ ਦੇਈਏ ਕਿ ਥਾਣਾ ਨੰਬਰ 4 ਦੀ ਪੁਲਿਸ ਨੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਨਿਰਮਲ ਸਿੰਘ ਨੇ ਦੱਸਿਆ ਕਿ ਮੋਬਾਇਲ ਟ੍ਰੈਕਿੰਗ ਦੀ ਮਦਦ ਨਾਲ ਵਿਧਾਇਕ ਦਾ ਪੀਏ ਹੋਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀ ਦਾ ਨਾਂਅ ਭਲਿੰਦਰ ਸਿੰਘ ਹੈ ਅਤੇ ਉਹ ਮੋਹਾਲੀ ਦਾ ਰਹਿਣ ਵਾਲਾ ਹੈ। ਫਿਲਹਾਲ ਉਸ ਵਿਅਕਤੀ ਦੀ ਭਾਲ ਜਾਰੀ ਹੈ, ਜਿਸ ਨੂੰ ਉਹ ਰਮਨ ਅਰੋੜਾ ਹੋਣ ਦਾ ਕਹਿ ਕੇ ਗੱਲਾਂ ਕਰਦਾ ਸੀ।


ਦੱਸ ਦਈਏ ਕਿ ਇਸ ਬਾਬਤ ਵਿਧਾਇਕ ਰਮਨ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਅਜਿਹੀਆਂ ਫ਼ੋਨ ਕਾਲਾਂ ਵੱਲ ਧਿਆਨ ਦੇਣ ਅਤੇ ਜਿਵੇਂ ਹੀ ਕਿਸੇ ਨੂੰ ਵੀ ਅਜਿਹੀਆਂ ਫ਼ੋਨ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਿਸ ਜਾਂ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਕਿ ਅੱਜਕੱਲ੍ਹ ਜਿਸ ਤਰ੍ਹਾਂ ਸਾਈਬਰ ਕ੍ਰਾਈਮ ਹੋ ਰਿਹਾ ਹੈ, ਇਸ ਤਰ੍ਹਾਂ ਦੇ ਕਾਲ ਸਵੀਕਾਰ ਨਾ ਕੀਤੀ ਜਾਵੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਓ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।