ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਗੋਲੀਬਾਰੀ ਦੌਰਾਨ ਇਕ ਜ਼ਖ਼ਮੀ ਮੁਲਜ਼ਮ ਆਇਆ ਪੁਲਿਸ ਦੇ ਅੜੀਕੇ
Jalandhar News: ਜਲੰਧਰ 'ਚ ਪੁਲਿਸ ਨੇ ਬੀਤੇ ਇਖ ਮਹੀਨੇ ਤੋਂ ਫਰਾਰ ਚੱਲ ਰਹੇ ਇਰਾਦਾ ਏ ਕਤਲ ਦੇ ਦੋਸ਼ੀ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
Jalandhar News: ਜਲੰਧਰ 'ਚ ਪੁਲਿਸ ਨੇ ਬੀਤੇ ਇਖ ਮਹੀਨੇ ਤੋਂ ਫਰਾਰ ਚੱਲ ਰਹੇ ਇਰਾਦਾ ਏ ਕਤਲ ਦੇ ਦੋਸ਼ੀ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਤੇ ਦੋਸ਼ੀ ਦੇ ਵਿਚਕਾਰ ਪਹਿਲਾਂ ਗੋਲੀਬਾਰੀ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਕੱਟਾ ਅਤੇ ਜਿੰਦਾ ਰੌਂਦ ਬਰਾਮਦ ਹੋਏ ਹਨ।
ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਯੁਵਰਾਜ ਠਾਕੁਰ ਖ਼ਿਲਾਫ਼ ਪਹਿਲਾਂ ਤੋਂ ਹੀ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਨੂੰ ਲੱਭਣ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਯੁਵਰਾਜ ਜਮਸ਼ੇਰ ਡੇਅਰੀ ਤੋਂ ਆ ਰਿਹਾ ਹੈ। ਐਸਐਚਓ ਪਰਮਿੰਦਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਅਰਬਨ ਅਸਟੇਟ ਵੱਲ ਨਾਕਾ ਲਾਇਆ। ਡੀਸੀਪੀ ਨੇ ਦੱਸਿਆ ਕਿ ਨਾਕੇ ’ਤੇ ਪੁਲਿਸ ਨੂੰ ਦੇਖ ਕੇ ਐਲਆਈਜੀ ਫਲੈਟ (ਗੜ੍ਹਾ) ਦੇ ਰਹਿਣ ਵਾਲੇ ਯੁਵਰਾਜ ਠਾਕੁਰ ਨੇ ਗੋਲੀਆਂ ਚਲਾ ਦਿੱਤੀਆਂ। ਜਿਸ 'ਤੇ ਪੁਲਿਸ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਇਹ ਗੋਲੀ ਯੁਵਰਾਜ ਠਾਕੁਰ ਦੀ ਲੱਤ ਵਿੱਚ ਲੱਗੀ।
ਇਰਾਦਾ ਏ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਯੁਵਰਾਜ ਠਾਕੁਰ ਨੇ ਦੱਸਿਆ ਕਿ ਉਹ ਘਰ ਵਿੱਚ ਸੌਂ ਰਿਹਾ ਸੀ। ਪੁਲਿਸ ਉਸ ਨੂੰ ਘਰੋਂ ਚੁੱਕ ਕੇ ਉਸ ਥਾਂ ’ਤੇ ਲੈ ਗਈ ਜਿੱਥੇ ਗੰਦੇ ਨਾਲੇ ਕੋਲ ਸੜਕ ਪੁੱਟੀ ਹੋਈ ਸੀ ਅਤੇ ਲੱਤ ਵਿੱਚ ਗੋਲੀ ਮਾਰ ਦਿੱਤੀ। ਯੁਵਰਾਜ ਠਾਕੁਰ ਨੇ ਦੱਸਿਆ ਕਿ ਇਹ ਸੱਚ ਹੈ ਕਿ ਉਸ ਕੋਲ ਇਕ ਨਾਜਾਇਜ਼ ਪਿਸਤੌਲ ਸੀ, ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ : Punjab Breaking News LIVE: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ