Jalandhar news: ਮਹਾਂਸ਼ਿਵਰਾਤਰੀ ਦੇ ਮੌਕੇ PPCC ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲੰਧਰ ਪਹੁੰਚੇ। ਇਸ ਮੌਕੇ ਰਾਜਾ ਵੜਿੰਗ ਨੇ ਸ਼ਹਿਰ ਦੇ ਸ੍ਰੀ ਦੇਵੀ ਤਲਾਬ ਮੰਦਿਰ ਵਿੱਚ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੰਦਿਰ 'ਚ ਨਤਮਸਤਕ ਹੋਣ ਤੋਂ ਬਾਅਦ ਰਾਜਾ ਵੜਿੰਗ ਵਰਕਰਾਂ ਨਾਲ ਮੀਟਿੰਗ ਕਰਨਗੇ।


PSEB ਦੇ ਚੇਅਰਮੈਨ ਨੂੰ ਲੈ ਕੇ ਸਾਧੇ ਨਿਸ਼ਾਨੇ


ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਿੱਖਿਆ ਬੋਰਡ ਬਾਰੇ ਕਿਹਾ ਕਿ ਪਹਿਲਾਂ ਗੱਲ ਤਾਂ ਇਸ ਤਰ੍ਹਾਂ ਚੇਅਰਮੈਨ ਲਾਉਣਾ, ਆਈਏਐਸ ਅਫਸਰ ਬਹੁਤ ਸਾਰੇ ਹਨ, ਜਿਨ੍ਹਾਂ ਨੂੰ ਕਾਫੀ ਐਕਸਪੀਰੀਅੰਸ ਹੈ, ਜਿਨ੍ਹਾਂ ਨੂੰ ਪੰਜਾਬ ਬਾਰੇ ਜਾਣਕਾਰੀ ਹੋਵੇ ਅਤੇ ਇਸ ਵਿਭਾਗ ਬਾਰੇ ਜਾਣਕਾਰੀ ਹੋਵੇ, ਅਜਿਹੇ ਵਿਅਕਤੀ ਨੂੰ ਚੇਅਰਮੈਨ ਲਾਉਣਾ ਚਾਹੀਦਾ ਹੈ।


ਇਹ ਵੀ ਪੜ੍ਹੋ: Jalandhar news: ਮਹਾਂਸ਼ਿਵਰਾਤਰੀ ਮੌਕੇ CM ਭਗਵੰਤ ਮਾਨ ਨੇ ਮੰਦਰਾਂ 'ਚ ਟੇਕਿਆ ਮੱਖਾ, ਸ਼ਰਧਾਲੂਆਂ ਨੂੰ ਦਿੱਤੀ ਵਧਾਈ


'ਮੈਂ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਗੱਲ ਨਹੀਂ ਕਰਨਾ ਚਾਹੁੰਦਾ'


ਉੱਥੇ ਹੀ ਜਦੋਂ ਅੰਮ੍ਰਿਤਪਾਲ ਸਿੰਘ ਵਲੋਂ ਪੁਲਿਸ ਨੂੰ ਦਿੱਤੀ ਗਈ ਚੇਤਾਵਨੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਕਿਹਾ ਕਿ ਉਹ ਇਸ ਬਾਰੇ ਕੋਈ ਗੱਲ ਨਹੀਂ ਕਰਨਾ ਚਾਹੁੰਦੇ ਹਨ।


PRTC ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ 'ਤੇ ਸਾਧਿਆ ਨਿਸ਼ਾਨਾ


ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਦਸੰਬਰ ਤੋਂ ਤਨਖਾਹ ਨਾ ਮਿਲਣ ਬਾਰੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਗਲਤ ਗੱਲ ਹੈ, ਮੇਰਾ ਉਨ੍ਹਾਂ ਨਾਲ ਬਹੁਤ ਲਗਾਅ ਹੈ। ਮੇਰਾ ਤਾਂ ਦਿਲ ਅਤੇ ਦਿਮਾਗ ਉਨ੍ਹਾਂ ਦੇ ਨਾਲ ਜੁੜਿਆ ਹੋਇਆ ਹੈ ਅਤੇ ਮੈਂ ਉਹਨਾਂ ਦੀਆਂ ਮੁਸ਼ਕਲਾਂ ਨੂੰ ਸਮਝ ਸਕਦਾ ਹਾਂ ਕਿਉਂਕਿ ਹਰ ਕਿਸੇ ਦੀ ਆਪਣੀ ਮੁਸ਼ਕਿਲ ਹੈ, ਕਿਸੇ ਨੇ ਰਾਸ਼ਨ ਲਿਆਉਣਾ ਹੈ, ਕਿਸੇ ਨੇ ਆਪਣੇ ਬੱਚੇ ਦਾ ਇਲਾਜ ਕਰਵਾਉਣਾ ਹੈ ਅਤੇ ਉਹਨਾਂ ਨੂੰ ਪੈਸਿਆਂ ਦੀ ਲੋੜ ਹੈ।


ਲੋਕ ਸਭਾ ਜ਼ਿਮਨੀ ਚੋਣਾਂ ਬਾਰੇ ਕਹੀ ਇਹ ਗੱਲ


ਲੋਕ ਸਭਾ ਜ਼ਿਮਨੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਅਜੇ ਤੱਕ ਸਾਡੇ ਉਮੀਦਵਾਰ ਦਾ ਫੈਸਲਾ ਨਹੀਂ ਹੋਇਆ ਹੈ ਅਤੇ ਇਹ ਕੰਮ ਕਾਂਗਰਸ ਪ੍ਰਧਾਨ ਮੱਲਿਕਾ ਅਰਜੁਨ ਜੀ ਕਰਨਗੇ।


ਇਹ ਵੀ ਪੜ੍ਹੋ: ਬਰਨਾਲਾ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ 10 ਨੌਜਵਾਨਾਂ ਨੂੰ ਕੀਤਾ ਕਾਬੂ , 2 ਸਕਾਰਪੀਓ ਗੱਡੀਆਂ ਵੀ ਬਰਾਮਦ