Punjab News: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਜਲੰਧਰ ਤੋਂ 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।


ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ‘ਆਪ’ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਜਲੰਧਰ ਦਿਹਾਤੀ ਇੰਚਾਰਜ ਸਟੀਵਨ ਕਲੇਰ ਹਾਜ਼ਰ ਸਨ।


ਜਲੰਧਰ ਉੱਤਰੀ ਤੋਂ ਦੀਪਕ ਸ਼ਾਰਦਾ, ਓਮ ਪ੍ਰਕਾਸ਼, ਦੇਸ਼ਰਾਜ ਜੱਸਲ, ਬਾਲ ਕ੍ਰਿਸ਼ਨ ਬਾਲੀ, ਸੁਨੀਲ ਕੁਮਾਰ ਸੋਢੀ, ਵਿਜੇ ਭਾਟੀਆ ਅਤੇ ਦਲਵਿੰਦਰ ਕੌਰ ਪਾਰਟੀ ਵਿੱਚ ਸ਼ਾਮਲ ਹੋਏ ਜਦਕਿ ਜਲੰਧਰ ਸੈਂਟਰਲ ਤੋਂ ਸਮਸ਼ੇਰ ਖੇੜਾ, ਮਨੂ ਵਡਿੰਗ ਅਤੇ ਮਨਮੋਹਨ ਸਿੰਘ ਰਾਜੂ ਪਾਰਟੀ ਵਿੱਚ ਸ਼ਾਮਲ ਹੋਏ।


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਮੇਤ ਦੇਸ਼ ਭਰ ਤੋਂ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਇਤਿਹਾਸਕ ਜਿੱਤ ਦਰਜ ਕਰੇਗੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ