Punjab News: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਦਾ ਅੱਜ (16 ਜਨਵਰੀ) ਨੂੰ ਹੋਣ ਵਾਲਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਤੋਂ ਉਡਾਣ ਨਹੀਂ ਭਰ ਸਕੀ। ਇਸ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਐਨਆਈਟੀ ਜਲੰਧਰ ਵਿਖੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਾ ਸੀ। ਰਾਸ਼ਟਰਪਤੀ ਮੁਰਮੂ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ GNDU ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ।

Continues below advertisement

ਇਸ ਦੌਰਾਨ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਦੂਜੀ ਵਾਰ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ ਜ਼ੀਰੋ ਡਿਗਰੀ ਦੇ ਨੇੜੇ ਡਿੱਗ ਗਿਆ।

Continues below advertisement

ਅੱਜ ਘੱਟੋ-ਘੱਟ ਤਾਪਮਾਨ 0.3 ਡਿਗਰੀ ਡਿੱਗ ਗਿਆ। ਸ਼ਹੀਦ ਭਗਤ ਸਿੰਘ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ 3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 3.2 ਡਿਗਰੀ ਅਤੇ ਚੰਡੀਗੜ੍ਹ ਵਿੱਚ 5.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਸ ਕਰਕੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਕੂਲ ਹੁਣ ਸਵੇਰੇ 9 ਵਜੇ ਦੀ ਬਜਾਏ ਸਵੇਰੇ 10 ਵਜੇ ਖੁੱਲ੍ਹਣਗੇ। ਸ਼ਨੀਵਾਰ ਤੋਂ ਸ਼ੁਰੂ ਹੋ ਕੇ ਅਗਲੇ ਚਾਰ ਦਿਨਾਂ ਲਈ ਘੱਟੋ-ਘੱਟ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਵਧੇਗਾ। ਰਾਜ ਵਿੱਚ 18 ਤਰੀਕ ਤੋਂ ਮੀਂਹ ਪੈਣ ਦੀ ਉਮੀਦ ਹੈ।