Punjab Police: ਪੰਜਾਬ ਪੁਲਿਸ ਦੀ ਮੁੜ ਹੋਈ ਫਜ਼ੀਹਤ ! ਮੈਡੀਕਲ ਚੈੱਕਅੱਪ ਲਈ ਲਿਆਂਦਾ ਕੈਦੀ SHO ਤੋਂ ਹੱਥ ਛੁਡਵਾ ਹੋਇਆ ਫ਼ਰਾਰ
Punjab Police: ਜਦੋਂ ਮੁਲਜ਼ਮ ਨੂੰ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ ਤਾਂ ਹਸਪਤਾਲ ਵਿੱਚ ਭਾਰੀ ਭੀੜ ਸੀ। ਇਸ ਦਾ ਫ਼ਾਇਦਾ ਉਠਾਉਂਦੇ ਹੋਏ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਉਥੋਂ ਫਰਾਰ ਹੋ ਗਿਆ। ਮੁਲਜ਼ਮ ਦੀ ਕਾਫੀ ਦੇਰ ਤੱਕ ਭਾਲ ਕੀਤੀ ਗਈ ਪਰ ਕੁਝ ਨਹੀਂ ਮਿਲਿਆ
Punjab News: ਸਿਵਲ ਹਸਪਤਾਲ ਜਲੰਧਰ ਤੋਂ ਥਾਣਾ ਜੀਆਰਪੀ ਦੀ ਹਿਰਾਸਤ ਵਿੱਚੋਂ ਇੱਕ ਕੈਦੀ ਫਰਾਰ ਹੋ ਗਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ-4 ਦੀ ਪੁਲਿਸ ਨੇ ਇੰਸਪੈਕਟਰ ਪਲਵਿੰਦਰ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਸੁਖਵੀਰ ਸਿੰਘ ਖ਼ਿਲਾਫ਼ ਧਾਰਾ 262 ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਉਸ ਦੀ ਲਗਾਤਾਰ ਭਾਲ ਕਰ ਰਹੀ ਹੈ।
ਇੰਸਪੈਕਟਰ ਪਲਵਿੰਦਰ ਸਿੰਘ ਦੇ ਬਿਆਨਾਂ 'ਤੇ ਦਰਜ ਕੀਤੀ ਗਈ FIR ਵਿੱਚ ਕਿਹਾ ਗਿਆ ਹੈ ਕਿ ਉਕਤ ਮੁਲਜ਼ਮ ਖ਼ਿਲਾਫ਼ ਸਾਲ 2022 ਵਿੱਚ ਜਲੰਧਰ ਜੀਆਰਪੀ ਦੀ ਪੁਲਿਸ ਵੱਲੋਂ ਆਈਪੀਸੀ ਦੀ ਧਾਰਾ 379, 411 ਅਤੇ 201 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਫਰਾਰ ਚੱਲ ਰਿਹਾ ਸੀ ਤੇ ਕੱਲ੍ਹ ਯਾਨੀ ਸ਼ਨੀਵਾਰ ਨੂੰ ਜੀਆਰਪੀ ਥਾਣੇ ਦੇ ਪੁਲਿਸ ਅਧਿਕਾਰੀ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਿਸ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਪੁੱਜੇ ਸਨ।
ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਜਦੋਂ ਮੁਲਜ਼ਮ ਨੂੰ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ ਤਾਂ ਹਸਪਤਾਲ ਵਿੱਚ ਭਾਰੀ ਭੀੜ ਸੀ। ਇਸ ਦਾ ਫ਼ਾਇਦਾ ਉਠਾਉਂਦੇ ਹੋਏ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਉਥੋਂ ਫਰਾਰ ਹੋ ਗਿਆ। ਮੁਲਜ਼ਮ ਦੀ ਕਾਫੀ ਦੇਰ ਤੱਕ ਭਾਲ ਕੀਤੀ ਗਈ ਪਰ ਕੁਝ ਨਹੀਂ ਮਿਲਿਆ ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਥਾਣਾ 4 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ