Jalandhar News: ਜ਼ਿਲ੍ਹਾ ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਨਸ਼ਾਂ ਤਸਕਰਾਂ ਵਿਰੁੱਧ ਵੱਡੀ ਕਰਵਾਈ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਪਿੰਡ ਰੇੜ੍ਹਵਾਂ ਦੇ 6 ਨਸ਼ਾਂ ਤਸਕਰਾਂ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਕੇ ਬਣਾਈ 40.3 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਐਨਡੀਸੀਪੀ ਐਕਟ ਤਹਿਤ ਕੀਤੀ ਹੈ।


ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡ ਰੇੜ੍ਹਵਾਂ ਦੇ ਜਿਹੜੇ 6 ਨਸ਼ਾਂ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ, ਉਨ੍ਹਾਂ ਵਿੱਚ ਕੁਲਵੰਤ ਸਿੰਘ ਉਰਫ ਕੰਤੀ, ਵਰਿੰਦਰਪਾਲ ਸਿੰਘ, ਸੁਖਪ੍ਰੀਤ ਸਿੰਘ, ਜਸਵਿੰਦਰ ਸਿੰਘ, ਦਿਲਬਾਗ ਸਿੰਘ ਉਰਫ ਬਾਗਾ ਅਤੇ ਸਵਰਨ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸ਼ਾਂ ਤਸਕਰਾਂ ਦੀ ਜਿਹੜੀ 40 ਕਰੋੜ 3 ਲੱਖ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ, ਉਸ ਵਿੱਚ ਜ਼ਮੀਨ ਤੇ ਵੱਡੀਆਂ ਗੱਡੀਆਂ ਸ਼ਾਮਲ ਹਨ।


ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੰਪੀਟੈਂਟ ਅਥਾਰਟੀ ਨਵੀਂ ਦਿੱਲੀ ਦੇ ਹੁਕਮ ਨਾਲ ਕੀਤੀ ਜਾ ਰਹੀ ਹੈ। ਪਿੰਡ ਰੇੜ੍ਹਵਾਂ ਵਿੱਚ ਇਨ੍ਹਾਂ ਵਿਅਕਤੀਆਂ ਦੇ ਨਾਵਾਂ ਵਾਲਾ ਨੋਟਿਸ ਲਾਇਆ ਗਿਆ ਹੈ ਕਿ ਇਸ ਜਾਇਦਾਦ ਸਬੰਧੀ ਕੋਈ ਵੀ ਇਨ੍ਹਾਂ ਨਾਲ ਲੈਣਦਾਰੀ ਨਾ ਕਰੇ। ਐਸਐਸਪੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੇ ਪਿੰਡ ਰੇੜ੍ਹਵਾਂ ਵਿੱਚ ਬਣਾਈ ਜਾਇਦਾਦ ਵਿੱਚ ਇੱਕ ਫਾਰਮ ਹਾਊਸ ਬਣਾਇਆ ਹੋਇਆ ਹੈ ਜਿਸ ਦੀ ਕੀਮਤ ਕਰੀਬ 50 ਲੱਖ ਹੈ।


ਇਸ ਤੋਂ ਇਲਾਵਾ ਹੋਰ ਜਿਹੜੀਆਂ ਜਾਇਦਾਦਾਂ ਅਟੈਚ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਵਿੱਚ 2 ਕਰੋੜ ਦਾ ਇੱਕ ਰਿਹਾਇਸ਼ੀ ਘਰ, ਚਾਰ ਕਰੋੜ 78 ਲੱਖ ਦੀ 255 ਕਨਾਲ 1 ਮਰਲਾ ਜ਼ਮੀਨ, ਇਸ ਤਰ੍ਹਾਂ 5 ਕਾਰਾਂ, 5 ਮੋਟਰਸਾਈਕਲ, 1 ਟਰੱਕ, 1 ਕੰਬਾਈਨ, 1 ਜੇਸੀਬੀ ਮਸ਼ੀਨ, 1 ਟਰੱਕ, 6 ਟਰੈਕਟਰ, 2 ਟਿੱਪਰ ਜ਼ਬਤ ਕਰਨ ਦਾ ਨੋਟਿਸ ਤੇ ਭਾਰਤ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਲਗਾਈਆਂ ਗਈਆਂ ਹਨ।


ਇਹ ਵੀ ਪੜ੍ਹੋ: Viral Video: ਕਾਂ ਤੇ ਸੱਪ ਵਿਚਕਾਰ ਹੋਈ ਭਿਆਨਕ ਲੜਾਈ, ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਖ਼ਤਰਨਾਕ ਨਜ਼ਾਰਾ!


ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਸ਼ਾਂ ਤਸਕਰਾਂ ਵੱਲੋਂ ਬਣਾਈ ਜਾਇਦਾਦ ਦਾ ਬਾਰੀਕੀ ਨਾਲ ਅਧਿਐਨ ਕਰਨ ਲਈ ਉਚ ਪੱਧਰੀ ਟੀਮ ਬਣਾਈ ਗਈ ਸੀ, ਜਿਸ ਵਿੱਚ ਐਸਪੀ ਮਨਪ੍ਰੀਤ ਸਿੰਘ ਢਿੱਲੋਂ ਨੂੰ ਤਫਤੀਸ਼ੀ ਅਫ਼ਸਰ ਲਾਇਆ ਗਿਆ ਸੀ। ਇਸੇ ਤਰ੍ਹਾਂ ਇਸ ਟੀਮ ਵਿੱਚ ਡੀਐਸਪੀ ਸ਼ਾਹਕੋਟ ਨਰਿੰਦਰ ਸਿੰਘ ਔਜਲਾ ਦੀ ਅਗਵਾਈ ਹੇਠ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਦੀ ਪਿੰਡ ਰੇੜ੍ਹਵਾਂ ਵਿੱਚ ਬਣਾਈ ਗਈ 40.3 ਕਰੋੜ ਦੀ ਜਾਇਦਾਦ ਦੇ ਸਾਰੇ ਵੇਰਵੇ ਇੱਕਠੇ ਕੀਤੇ ਗਏ ਸਨ।


ਇਹ ਵੀ ਪੜ੍ਹੋ: Viral Video: ਵਿਅਕਤੀ ਨੇ ਲਗਾਈ ਮੈਟਰੋ ਨਾਲ ਦੌੜ, ਨਤੀਜੇ ਦੇਖ ਕੇ ਹੈਰਾਨ ਰਹਿ ਜਾਓਗੇ ਤੁਸੀਂ