Farmer Protest: ਕਿਸਾਨਾਂ ਨੇ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਡੇਰੇ ਲਾਏ ਹੋਏ ਹਨ। ਕਿਸਾਨ ਦੁਪਹਿਰ ਤੋਂ ਬਾਅਦ ਧਰਨੇ ’ਤੇ ਬੈਠ ਗਏ। ਰਿੰਕੂ ਦੇ ਘਰ ਦੇ ਬਾਹਰ ਜਲੰਧਰ ਸਿਟੀ ਪੁਲਿਸ ਦੀ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜਦੋਂ ਕਿਸਾਨਾਂ ਨੂੰ ਅੱਗੇ ਨਾ ਵਧਣ ਦਿੱਤਾ ਗਿਆ ਤਾਂ ਉਨ੍ਹਾਂ ਨੇ ਰਿੰਕੂ ਦੇ ਘਰ ਤੋਂ ਕਰੀਬ 20 ਮੀਟਰ ਦੀ ਦੂਰੀ 'ਤੇ ਟੈਂਟ ਲਗਾ ਦਿੱਤਾ ਅਤੇ ਦਰੀਆਂ ਵਿਛਾ ਕੇ ਹੜਤਾਲ 'ਤੇ ਬੈਠ ਗਏ।


ਦੁਪਹਿਰ 2 ਵਜੇ ਦੇ ਕਰੀਬ ਕਿਸਾਨਾਂ ਵੱਲੋਂ ਧਰਨੇ ਵਾਲੀ ਥਾਂ ’ਤੇ ਲੰਗਰ ਲਗਾਇਆ ਗਿਆ ਜਿਸ ਤੋਂ ਬਾਅਦ ਕਿਸਾਨਾਂ ਨੇ ਭਾਜਪਾ ਅਤੇ ਪੀਐਮ ਮੋਦੀ ਖਿਲਾਫ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਪੰਜਾਬ ਭਰ ਵਿੱਚ ਕਿਸਾਨ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ ਹੈ।


ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਇਸ ਦੇ ਨਾਲ ਹੀ ਐਂਟੀ ਰਾਇਟ ਫੋਰਸ ਵੀ ਮੌਕੇ 'ਤੇ ਪਹੁੰਚ ਗਈ ਸੀ ਅਤੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਉਥੇ ਹੀ ਬੈਠ ਗਏ। ਧਰਨੇ ਵਿੱਚ 200 ਤੋਂ 250 ਦੇ ਕਰੀਬ ਕਿਸਾਨ ਪੁੱਜੇ ਹੋਏ ਸਨ। ਹਾਲਾਂਕਿ ਧਰਨੇ ਸਮੇਂ ਸੁਸ਼ੀਲ ਕੁਮਾਰ ਰਿੰਕੂ ਆਪਣੇ ਘਰ ਮੌਜੂਦ ਨਹੀਂ ਸੀ। ਪੰਜਾਬ ਭਰ ਦੇ ਕਿਸਾਨ ਅੱਜ ਭਾਜਪਾ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ