ਪੜਚੋਲ ਕਰੋ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ

ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਫਗਵਾੜਾ: ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ।

ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ।ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਹਸਪਤਾਲਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਨੇਤਾ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਨਿਕਿਤਾ ਸਿਖਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget