10 July Holiday: ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 - ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਵਿੱਚ 10 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ। ਜਿਸ ਦੇ ਨਤੀਜੇ 13 ਜੁਲਾਈ ਨੂੰ ਐਲਾਣੇ ਜਾਣਗੇ। ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਦਿੱਤੇ ਗਏ ਅਸਤੀਫ਼ੇ ਕਾਰਨ ਇੱਥੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ