Jalandhar News: ਲਤੀਫਪੁਰਾ ਉਜਾੜੇ 'ਤੇ ਪੰਜਾਬ ਸਰਕਾਰ ਨੇ ਨਹੀਂ ਸੌਂਪੀ ਰਿਪੋਰਟ, ਘੱਟ ਗਿਣਤੀ ਕਮਿਸ਼ਨ ਮੁੜ ਕਰੇਗਾ ਜਵਾਬ ਤਲਬ
ਜਲੰਧਰ ਦੇ ਲਤੀਫਪੁਰਾ ਵਿੱਚ ਘਰ ਢਾਹੁਣ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਇੱਕ ਪਾਸੇ ਪੀੜਤ ਲੋਕ ਡਟੇ ਹੋਏ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਇਸ ਨੂੰ ਜ਼ੋਰਸ਼ੋਰ ਨਾਲ ਉਠਾ ਰਹੀਆਂ ਹਨ।
Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਘਰ ਢਾਹੁਣ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਇੱਕ ਪਾਸੇ ਪੀੜਤ ਲੋਕ ਡਟੇ ਹੋਏ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਇਸ ਨੂੰ ਜ਼ੋਰਸ਼ੋਰ ਨਾਲ ਉਠਾ ਰਹੀਆਂ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ਸਮਾਜਿਕ ਤੇ ਜਨਤਕ ਜਥੰਬਦੀਆਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ। ਇਸ ਨਾਲ ਭਗਵੰਤ ਮਾਨ ਸਰਕਾਰ ਦੀ ਮੁਸ਼ਕਲ ਲਗਾਤਾਰ ਵਧਦੀ ਜਾ ਰਹੀ ਹੈ।
ਇਸੇ ਦੇ ਚੱਲ਼ਦਿਆਂ ਐਤਵਾਰ ਨੂੰ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰ ਕੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਆਈਆਂ ਲਤੀਫਪੁਰਾ ਵਿੱਚ ਉਜਾੜੇ ਗਏ ਲੋਕਾਂ ਦੀਆਂ ਰਿਪੋਰਟਾਂ ਬਹੁਤ ਤਕਲੀਫਦੇਹ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਸੀ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਉਸ ਦਾ ਜਵਾਬ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਇੱਥੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। 1947 ਵਿੱਚ ਪਾਕਿਸਤਾਨ ਤੋਂ ਕੁਝ ਸਿੱਖ ਪਰਿਵਾਰ ਉਜੜ ਕੇ ਇੱਥੇ ਆਏ ਸਨ ਤੇ ਹੁਣ ਉਨ੍ਹਾਂ ਨੂੰ ਇੱਕ ਵਾਰ ਫਿਰ ਉਜਾੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲਤੀਫਪੁਰਾ ਦੇ ਲੋਕਾਂ ਨੂੰ ਇਨਸਾਫ ਲੈ ਕੇ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਉਜਾੜੇ ਲਈ ਪੰਜਾਬ ਦੇ ਮੁੱਖ ਸਕੱਤਰ ਜਵਾਬਦੇਹ ਹਨ। ਲਾਲਪੁਰਾ ਨੇ ਕਿਹਾ ਕਿ ਦਿੱਲੀ ਜਾ ਕੇ ਉਹ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਨੋਟਿਸ ਭੇਜਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ