Punjab News: ਪੰਜਾਬ ਸਰਕਾਰ (Punjab Government) ਨੇ ਐਸਐਸਪੀ ਜਲੰਧਰ (ਦਿਹਾਤੀ) ਸਮੇਤ 9 ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਡੀਸੀਪੀ ਹੈੱਡਕੁਆਰਟਰ ਜਲੰਧਰ, ਆਈਪੀਐਸ ਵਤਸਲਾ ਗੁਪਤਾ ਤੇ ਹੋਰ 8 ਪੀਪੀਐਸ ਅਧਿਕਾਰੀ ਸ਼ਾਮਲ ਹਨ।


ਦੱਸ ਦਈਏ ਕਿ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਕਾਰਵਾਈ ਮਗਰੋਂ ਜਲੰਧਰ ਪੁਲਿਸ ਚਰਚਾ ਵਿੱਚ ਹੈ। ਜਲੰਧਰ ਦਿਹਾਤੀ ਇਲਾਕੇ ’ਚੋਂ ਹੀ ਅੰਮ੍ਰਿਤਪਾਲ ਸਿੰਘ ਫ਼ਰਾਰ ਹੋਇਆ ਸੀ। ਚਰਚਾ ਹੈ ਕਿ ਜਲੰਧਰ ਦਿਹਾਤੀ ਦੇ ਐਸਐਸਪੀ (SSP) ਸਮੇਤ ਜ਼ਿਲ੍ਹੇ ਦੇ ਹੋਰ ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਇਸ ਘਟਨਾ ਨਾਲ ਹੀ ਜੁੜੇ ਹੋਏ ਹਨ।


ਸਰਕਾਰ (Punjab Government) ਨੇ ਜਲੰਧਰ ਦਿਹਾਤੀ (jalandhar rural) ਦੇ ਐਸਐਸਪੀ ਸਵਰਨਦੀਪ ਸਿੰਘ ਦੀ ਥਾਂ ਮੁਖਵਿੰਦਰ ਸਿੰਘ ਨੂੰ ਲਾਇਆ ਹੈ। ਨੌਂ ਵਿੱਚੋਂ ਛੇ ਪੁਲਿਸ ਅਧਿਕਾਰੀਆਂ ਨੂੰ ਜਲੰਧਰ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਪੀਪੀਐਸ ਸਵਰਨਦੀਪ ਸਿੰਘ, ਮੁਖਵਿੰਦਰ ਸਿੰਘ, ਮਨਜੀਤ ਕੌਰ, ਜਗਜੀਤ ਸਿੰਘ ਸਰੋਆ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਹਰਚਰਨ ਸਿੰਘ ਬਰਾੜ, ਜਸਕਿਰਨਜੀਤ ਸਿੰਘ ਤੇਜਾ ਸ਼ਾਮਲ ਹਨ। ਸਾਰੇ ਅਧਿਕਾਰੀ ਜਲੰਧਰ, ਜਲੰਧਰ (ਦਿਹਾਤੀ), ਅੰਮ੍ਰਿਤਸਰ, ਲੁਧਿਆਣਾ ਤੇ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ।


ਪੰਜਾਬ ਵਿੱਚ 18 ਮਾਰਚ 2023 ਨੂੰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸਦੇ ਸਾਥੀਆਂ ਦੇ ਖਿਲਾਦ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ ਸੀ ਹਾਲਾਂਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਭੱਜਣ ਵਿੱਚ ਕਾਮਯਾਬ ਰਿਹਾ ਸੀ।  ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੀ ਕਾਰਵਾਈ ਕੀਤੀ ਗਈ ਹੈ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਹੋਰ ਪੜ੍ਹੋ : ਅੰਮ੍ਰਿਤਪਾਲ ਸਿੰਘ ਨੇ ਸੁਰੱਖਿਆ ਏਜੰਸੀਆਂ ਨੂੰ ਚੱਕਰਾਂ 'ਚ ਪਾਇਆ! ਕੱਲ੍ਹ ਨੇਪਾਲ ਭੱਜਣ ਦੇ ਦਾਅਵੇ, ਅੱਜ ਹੁਸ਼ਿਆਪੁਰ 'ਚ ਐਕਸ਼ਨ


ਹੋਰ ਪੜ੍ਹੋ : Punjab News: ਭਾਰਤ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ, ਅਕਾਲੀ ਦਲ ਦੀ ਚੇਤਾਵਨੀ, 'ਗੁਰੂ ਘਰ ਨਾਲ ਮੱਥਾ ਨਾ ਲਾਓ'